ਪੰਜਾਬ ''ਚ ਫਿਰ ਵੱਡੀ ਵਾਰਦਾਤ, ਵਿਆਹ ਤੋਂ ਕੁਝ ਦਿਨ ਪਹਿਲਾਂ 21 ਸਾਲਾ ਨੌਜਵਾਨ ਦਾ ਕਤਲ

Thursday, Jul 11, 2024 - 11:25 AM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਮੋਗਾ ਦੇ ਬੇਰੀਆਂ ਵਾਲਾ ਮੁਹੱਲਾ ਵਿਚ ਇੱਕ ਨੌਜਵਾਨ ਦਾ ਬੀਤੀ ਰਾਤ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਸਲੂਨ ਦਾ ਕੰਮ ਕਰਦਾ ਸੀ ਅਤੇ ਉਹ ਆਪਣਾ ਸਲੂਨ ਬੰਦ ਕਰਕੇ ਘਰ ਜਾ ਰਿਹਾ ਸੀ। ਇਸ ਦੌਰਾਨ ਕੁੱਝ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦੇ ਉਸਦੀ ਕੁੱਟਮਾਰ ਕੀਤੀ, ਜਿਸ ਵਿਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਬਾਅਦ ਵਿਚ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਕੁਝ ਦਿਨ ਬਾਅਦ ਵਿਆਹ ਰੱਖਿਆ ਹੋਇਆ ਸੀ। 

ਇਹ ਵੀ ਪੜ੍ਹੋ : ਅਮਰੀਕਾ 'ਚ ਨੌਜਵਾਨ ਪੁੱਤ ਦੀ ਮੌਤ ਨੇ ਤੋੜ ਕੇ ਰੱਖ 'ਤਾ ਪਰਿਵਾਰ, ਪਿਤਾ ਬੋਲਿਆ ਅਜੇ ਪਰਸੋਂ ਹੀ ਹੋਈ ਸੀ ਗੱਲ

ਪਤਾ ਲੱਗਾ ਹੈ ਕਿ ਪੁਲਸ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੁੱਝ ਵਿਅਕਤੀਆਂ ਨੂੰ ਕਾਬੂ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਨੌਜਵਾਨ ਹਰਵਿੰਦਰ ਸਿੰਘ ਜਿਸ ਦੀ ਉਮਰ 21 ਸਾਲ ਦੱਸੀ ਜਾ ਰਹੀ ਹੈ ਉਸ ਦਾ ਆਉਣ ਵਾਲੇ ਸੌਣ ਦੇ ਮਹੀਨੇ ਵਿਆਹ ਰੱਖਿਆ ਗਿਆ ਸੀ। 

ਇਹ ਵੀ ਪੜ੍ਹੋ : ਕਿਸਾਨ ਸ਼ੁੱਭਕਰਨ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News