ਵਿਆਹ ਸਮਾਗਮ ’ਚ ਜਾ ਰਹੇ ਵਿਅਕਤੀਆਂ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ

Wednesday, Mar 02, 2022 - 08:52 PM (IST)

ਵਿਆਹ ਸਮਾਗਮ ’ਚ ਜਾ ਰਹੇ ਵਿਅਕਤੀਆਂ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ

ਖਰੜ (ਅਮਰਦੀਪ) : ਚੂੰਨੀ ਰੋਡ ’ਤੇ ਹੋਏ ਇਕ ਸੜਕ ਹਾਦਸੇ ਵਿਚ ਪਿੰਡ ਕਸੂੰਬੜੀ ਦੇ 2 ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ 3 ਵਿਅਕਤੀ ਪਿੰਡ ਕਸੂੰਬੜੀ ਤੋਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਪਿੰਡ ਖੇੜੀ ਬੀਰ ਸਿੰਘ ਵਿਖੇ ਜਾ ਰਹੇ ਸਨ ਕਿ ਰਸਤੇ ਵਿਚ ਇਕ ਕਰੇਟਾ ਕਾਰ, ਜੋ ਕਿ ਤੇਜ਼ ਰਫਤਾਰ ਨਾਲ ਆ ਰਹੀ ਸੀ, ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਜ਼ੀਰਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਰੈਸਟੋਰੈਂਟ ’ਚ ਦਾਖਲ ਹੋ ਕੇ ਨੌਜਵਾਨ ਨੂੰ ਗੋਲ਼ੀਆਂ ਨਾਲ ਭੁੰਨਿਆ

ਇਸ ਹਾਦਸੇ ਕਾਰਨ 3 ਮੋਟਰਸਾਈਕਲ ਸਵਾਰਾਂ ਵਿਚੋਂ ਹਿੰਮਤ ਸਿੰਘ ਅਤੇ ਜਸਵਿੰਦਰ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਤੀਸਰੇ ਵਿਅਕਤੀ ਜਰਨੈਲ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਜਿਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਉਧਰ ਹਾਦਸੇ ਵਿਚ ਕਾਰ ਖੇਤਾਂ ਵਿਚ ਉੱਤਰ ਗਈ ਅਤੇ ਕਾਰ ਸਵਾਰ ਖੇਤਾਂ ਵਿਚ ਹੀ ਕਾਰ ਛੱਡ ਕੇ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ। ਪੁਲਸ ਨੇ ਕਾਰ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮੋਗਾ ਦੇ ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, 6 ਔਰਤਾਂ ਸਮੇਤ 14 ਵਿਅਕਤੀ ਕਾਬੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News