ਵਿਆਹ ’ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਤਿੰਨ ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

Saturday, Jan 22, 2022 - 10:03 PM (IST)

ਵਿਆਹ ’ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਤਿੰਨ ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਭੀਖੀ (ਵੇਦ ਤਾਇਲ) : ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਇਕ ਦਿਲ ਕੰਬਾਅ ਦੇਣ ਵਾਲੇ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਵਾਸੀ ਗੌਰਵ ਕੁਮਾਰ ਆਪਣੀ ਪਤਨੀ ਬੱਚੇ ਅਤੇ ਮਾਤਾ-ਪਿਤਾ ਸਮੇਤ ਸੁਨਾਮ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ ਜਿਵੇਂ ਹੀ ਉਹ ਪਿੰਡ ਕੋਟੜਾ ਕਲਾਂ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਇਕ ਗੈਸ ਵਾਲੇ ਟਰਾਲੇ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਆਬੂਧਾਬੀ ਡਰੋਨ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੀਆਂ ਦੇਹਾਂ ਆਈਆਂ ਪੰਜਾਬ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ

PunjabKesari

ਇਸ ਹਾਦਸੇ ਵਿਚ ਗੌਰਵ ਉਸਦੀ ਪਤਨੀ ਅਤੇ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਮਾਤਾ-ਪਿਤਾ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਲਿਜਾਇਆ ਗਿਆ ਹੈ। ਭੀਖੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਸ਼ਟ ਹੋ ਗਿਆ ਅਤੇ ਕਾਰ ਦੀ ਛੱਤ ਵੀ ਪੂਰੀ ਤਰ੍ਹਾਂ ਖ਼ਤਮ ਹੋ ਗਈ।

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਮੁੰਡੇ ਨਾਲ ਹੋਈ ਦੋਸਤੀ, ਮਿਲਣ ਪਹੁੰਚੀ ਕੁੜੀ ਨਾਲ ਉਹ ਹੋਇਆ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News