ਵਿਆਹ ਸਮਾਗਮ ’ਚੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਤਿੰਨ ਜੀਆਂ ਦੀ ਮੌਤ

Saturday, Apr 08, 2023 - 06:26 PM (IST)

ਵਿਆਹ ਸਮਾਗਮ ’ਚੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਤਿੰਨ ਜੀਆਂ ਦੀ ਮੌਤ

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਸਮਾਧ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਹਾਦਸੇ ਵਿਚ 6 ਮਹੀਨੇ ਦੇ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2 ਲੋਕਾਂ ਨੂੰ ਗੰਭੀਰ ਹਾਲਤ ਦੇ ਚੱਲਦੇ ਰੈਫਰ ਕੀਤਾ ਗਿਆ ਹੈ। ਇਨ੍ਹਾਂ ਵਿਚੋ 1 ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਉਧਰ ਮੌਕੇ ’ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹੈ ਕਿ ਇਹ ਹਾਦਸਾ ਸੰਤੁਲਨ ਵਿਗੜਨ ਕਾਰਨ ਵਾਪਰਿਆ, ਸਿੱਟੇ ਵਜੋਂ ਸੜਕ ’ਤੇ ਖੜ੍ਹੇ ਟਰੱਕ ਵਿਚ ਕਾਰ ਦੀ ਟੱਕਰ ਹੋ ਗਈ। 

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਵੀ. ਆਈ. ਪੀ. ਸੈਕਟਰ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, ਗਾਹਕ ਬਣ ਕੇ ਗਈ ਪੁਲਸ ਦੇ ਉੱਡੇ ਹੋਸ਼

PunjabKesari

ਫਿਲਹਾਲ ਮ੍ਰਿਤਕ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ। ਉਧਰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਪੁੱਜੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲਾਲਾਬਾਦ ਦੇ ਪਿੰਡ ਪਾਲੀਵਾਲਾ ਤੋਂ ਫਾਜ਼ਿਲਕਾ ਵਿਖੇ ਰਿਸ਼ਤੇਦਾਰੀ ਵਿਚ ਵਿਆਹ ਸਮਾਗਮ ਵਿਚ ਪਰਿਵਾਰ ਆਇਆ ਹੋਇਆ ਸੀ ਅਤੇ ਬੀਤੀ ਰਾਤ ਕਾਰ ’ਤੇ ਸਵਾਰ ਹੋ ਕੇ ਸਾਰਾ ਪਰਿਵਾਰ ਵਿਆਹ ਸਮਾਗਮ ਤੋਂ ਵਾਪਸ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਇਹ ਭਾਣਾ ਵਾਪਰ ਗਿਆ। ਹਾਦਸਾ ਕਿਵੇਂ ਵਾਪਰਿਆ ਹੈ ਇਸ ਦਾ ਹਾਲੇ ਕੋਈ ਪਤਾ ਨਹੀਂ ਹੈ। 

ਇਹ ਵੀ ਪੜ੍ਹੋ : ਪਤਨੀ ਤੇ ਪੁੱਤ ਨੂੰ ਕਤਲ ਕਰਨ ਤੋਂ ਬਾਅਦ ਏ. ਐੱਸ. ਆਈ. ਨੇ ਕੈਨੇਡਾ ’ਚ ਪੁੱਤ ਨੂੰ ਕੀਤਾ ਫੋਨ, ‘ਮੈਂ ਸਭ ਨੂੰ ਮਾਰ ’ਤਾ’

ਦੂਜੇ ਪਾਸੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਤਾਇਨਾਤ ਡਾਕਟਰ ਦੀਕਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਸੜਕ ਹਾਦਸੇ ਦਾ ਕੇਸ ਆਇਆ ਸੀ ਜਿਸ ਵਿਚ ਇਕ ਹੀ ਪਰਿਵਾਰ ਦੇ 5 ਲੋਕ ਸਨ ਜਿਨ੍ਹਾਂ ਵਿਚੋਂ ਦੋ ਦੀ ਮੌਤ ਹੋ ਚੁੱਕੀ ਸੀ ਅਤੇ 3 ਨੂੰ ਰੈਫਰ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ 6 ਮਹੀਨੇ ਦੇ ਬੱਚੇ ਨੇ ਰਾਹ ਵਿਚ ਹੀ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ : ਸਕੂਲ ਪ੍ਰਬੰਧਕਾਂ ਦੇ ਜਾਰੀ ਕੀਤਾ ਨਵਾਂ ਫ਼ਰਮਾਨ, ਬੱਚਿਆਂ ਦੇ ਮਾਪਿਆਂ ਦੀ ਵਧਾਈ ਚਿੰਤਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News