ਮੁੱਖ ਮੰਤਰੀ ਦੇ ਪੁੱਤ ਦੇ ਸਾਦੇ ਵਿਆਹ ਦੇ ਹਰ ਪਾਸੇ ਚਰਚੇ, ਜਥੇਦਾਰ ਵੀ ਪਹੁੰਚੇ, ਲਾੜੇ ਨਾਲ ਬੈਠ ਪੰਗਤ ’ਚ ਛਕਿਆ ਲੰਗਰ

10/10/2021 6:06:41 PM

ਮੁਹਾਲੀ (ਨਿਆਮੀਆਂ, ਪਰਦੀਪ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹੁਤਾ ਬੰਧਨ ਵਿਚ ਬੱਝ ਗਏ ਹਨ। ਗੁਰਦੁਆਰਾ ਸੱਚਾ ਧੰਨ ਸਾਹਿਬ ਫੇਜ਼ -3 ਬੀ 1 ਵਿਖੇ ਆਨੰਦ ਕਾਰਜ ਦੀ ਰਸਮ ਹੋਈ। ਬੇਹੱਦ ਸਾਦੇ ਢੰਗ ਨਾਲ ਹੋਏ ਨਵਜੀਤ ਦੇ ਵਿਆਹ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਵੀ ਉਚੇਚੇ ਤੌਰ ’ਤੇ ਪਹੁੰਚੇ। ਇਸ ਵਿਆਹ ਸਮਾਗਮ ਵਿਚ ਆਈਆਂ ਸਾਰੀਆਂ ਸ਼ਖਸੀਅਤਾਂ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਅਤੇ ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਪੰਜਾਬ ਦੇ ਗਵਰਨਰ ਬਨਵਾਰੀ ਨਾਲ ਪੁਰੋਹਿਤ ਵੀ ਖਾਸ ਤੌਰ ’ਤੇ ਪੁੱਜੇ।

ਇਹ ਵੀ ਪੜ੍ਹੋ : ਪੁੱਤ ਦੇ ਵਿਆਹ ਦੀ ਖ਼ੁਸ਼ੀ ’ਚ ਖੀਵੇ ਹੋਏ ਮੁੱਖ ਮੰਤਰੀ ਚੰਨੀ, ਖੁਦ ਚਲਾਈ ਫੁੱਲਾਂ ਵਾਲੀ ਗੱਡੀ, ਤਸਵੀਰਾਂ ਆਈਆਂ ਸਾਹਮਣੇ

ਇਸ ਵਿਆਹ ਦੀ ਖਾਸੀਅਤ ਇਹ ਵੀ ਰਹੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ’ਤੇ ਕਿਹਾ ਹੋਇਆ ਸੀ ਕਿ ਕੋਈ ਵੀ ਬਹੁਤਾ ਤਾਮ ਝਾਮ ਨਹੀਂ ਕਰਨਾ ਜਿਸ ਕਰਕੇ ਸਿਰਫ ਗੁਰਦੁਆਰਾ ਸਾਹਿਬ ਵਿਚ ਹੀ ਸਾਦਾ ਲੰਗਰ ਤਿਆਰ ਕਰਵਾਇਆ ਗਿਆ ਅਤੇ ਸਾਰਿਆਂ ਨੇ ਬਕਾਇਦਾ ਪੰਗਤ ਵਿਚ ਬੈਠ ਕੇ ਹੀ ਲੰਗਰ ਛਕਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤ ਦੇ ਵਿਆਹ ’ਚ ਲੱਗੀਆਂ ਰੌਣਕਾਂ, ਦੇਖੋ ਅੰਦਰਲੀਆਂ ਤਸਵੀਰਾਂ

ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਡਿਪਟੀ ਉਪ ਮੁੱਖ ਮੰਤਰੀ ਓ. ਪੀ. ਸੋਨੀ, ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਰਾਣਾ ਗੁਰਜੀਤ ਸਿੰਘ, ਮੰਤਰੀ ਰਣਦੀਪ ਸਿੰਘ ਨਾਭਾ, ਸੀਨੀਅਰ ਕਾਂਗਰਸੀ ਨੇਤਾ ਕੁਮਾਰੀ ਸ਼ੈਲਜਾ। ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ, ਸੁੱਖ ਸਰਕਾਰੀਆ, ਆਸ਼ੂਤੋਸ਼ ਗੌਤਮ, ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ। 

ਇਹ ਵੀ ਪੜ੍ਹੋ : ਅਗਲੇ ਹਫ਼ਤੇ ਕਾਂਗਰਸ ’ਚ ਵੱਡਾ ਧਮਾਕਾ ਹੋਣ ਦੇ ਆਸਾਰ, ਕੈਪਟਨ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਇਸ ਤੋਂ ਇਲਾਵਾ ਚੀਫ ਸੈਕਟਰੀ ਪੰਜਾਬ ਅਨਿਰੁੱਧ ਤਿਵਾੜੀ, ਪ੍ਰਿੰਸੀਪਲ ਸੈਕਟਰੀ ਸੀ. ਐੱਮ. ਹੁਸਨ ਲਾਲ, ਰਜ਼ੀਆ ਸੁਲਤਾਨਾ, ਵਿਧਾਇਕ ਸੁਰਜੀਤ ਸਿੰਘ ਧੀਮਾਨ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਘੁੱਗੀ, ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਲੁਧਿਆਣਾ, ਕੁਲਜੀਤ ਸਿੰਘ ਨਾਗਰਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਵੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਨੇ ਉਚੇਤੇ ਤੌਰ ’ਤੇ ਪੁੱਜ ਕੇ ਜੋੜੇ ਨੂੰ ਅਸ਼ੀਰਵਾਦ ਦਿੱਤਾ।

ਇਹ ਵੀ ਪੜ੍ਹੋ : ਨੀਟੂ ਸ਼ਟਰਾਂਵਾਲੇ ਵਲੋਂ ਪਾਰਟੀ ਬਨਾਉਣ ਦਾ ਐਲਾਨ, ਕੈਪਟਨ ਤੇ ਸਿੱਧੂ ਨੂੰ ਸੱਦਾ, ਪਰਚੀ ਪਾ ਕੇ ਕੱਢਣਗੇ ਉਮੀਦਵਾਰ

ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਅਤੇ ਪੁਲਸ ਵਲੋਂ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪਰਿਵਾਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਚ ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਤੋਂ ਇਲਾਵਾ ਕੁਝ ਖਾਸ ਸ਼ਖਸੀਅਤਾਂ ਹੀ ਸ਼ਾਮਲ ਹੋਈਆਂ।

ਇਹ ਵੀ ਪੜ੍ਹੋ : ਨਿਹੰਗ ਸਿੰਘ ਦੇ ਬਾਣੇ ’ਚ ਆਏ ਹਰਿਆਣਾ ਦੇ ਵਿਅਕਤੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚਲਾਈ ਗੋਲ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh