ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤ ਦੇ ਵਿਆਹ ’ਚ ਲੱਗੀਆਂ ਰੌਣਕਾਂ, ਦੇਖੋ ਖਾਸ ਤਸਵੀਰਾਂ

Sunday, Oct 10, 2021 - 03:22 PM (IST)

ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤ ਦੇ ਵਿਆਹ ’ਚ ਲੱਗੀਆਂ ਰੌਣਕਾਂ, ਦੇਖੋ ਖਾਸ ਤਸਵੀਰਾਂ

ਮੋਹਾਲੀ (ਪਰਦੀਪ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹੁਤਾ ਬੰਧਨ ਵਿਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋਇਆ ਹੈ। ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋਏ। ਵਿਆਹ ਦਾ ਸਮਾਗਮ ਬਿਲਕੁਲ ਸਾਦਾ ਰੱਖਿਆ ਗਿਆ। ਨਵਜੀਤ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਕਰਕੇ ਫਿਰ ਪੰਜਾਬ ਯੂਨੀਵਰਸਿਟੀ ਤੋਂ ਲਾਅ ਕੀਤੀ ਹੈ। ਸਿਮਰਨਧੀਰ ਕੌਰ ਨੇ ਵੀ ਇੰਜੀਨੀਅਰਿੰਗ ਕੀਤੀ ਹੈ ਅਤੇ ਹੁਣ ਐੱਮ. ਬੀ. ਏ. ਕਰ ਰਹੀ ਹੈ।

ਇਹ ਵੀ ਪੜ੍ਹੋ : ਪੁੱਤ ਦੇ ਵਿਆਹ ਦੀ ਖ਼ੁਸ਼ੀ ’ਚ ਖੀਵੇ ਹੋਏ ਮੁੱਖ ਮੰਤਰੀ ਚੰਨੀ, ਖੁਦ ਚਲਾਈ ਫੁੱਲਾਂ ਵਾਲੀ ਗੱਡੀ, ਤਸਵੀਰਾਂ ਆਈਆਂ ਸਾਹਮਣੇ

PunjabKesari

ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਪੁਲਸ ਵਲੋਂ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪਰਿਵਾਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਚ ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਤੋਂ ਇਲਾਵਾ ਕੁਝ ਖਾਸ ਸ਼ਖਸੀਅਤਾਂ ਹੀ ਸ਼ਾਮਲ ਹੋਈਆਂ। ਇਸ ਤੋਂ ਪਹਿਲਾਂ ਵਿਆਹ ਲਈ ਖਾਸ ਫੁੱਲਾਂ ਨਾਲ ਸਜਾਈ ਗਈ ਫਾਰਚਿਊਨਰ ਗੱਡੀ ਖੁਦ ਚਲਾ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸਾਹਿਬ ਪਹੁੰਚੇ।

ਇਹ ਵੀ ਪੜ੍ਹੋ : ਚੰਨੀ ਦੇ ਇੰਜੀਨੀਅਰ ਮੁੰਡੇ ਦਾ ਹੋਵੇਗਾ ਇੰਜੀਨੀਅਰ ਕੁੜੀ ਨਾਲ ਵਿਆਹ, ਵੇਖੋ ਕਦੋਂ ਚੜ੍ਹੇਗੀ ਜੰਞ ਤੇ ਕਦੋਂ ਹੋਵੇਗੀ ਰਿਸੈਪਸ਼ਨ

PunjabKesari

ਇਸ ਦੌਰਾਨ ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਰਾਣਾ ਗੁਰਜੀਤ ਸਿੰਘ, ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਕਈ ਵਿਧਾਇਕ ਅਤੇ ਸੀਨੀਅਰ ਆਗੂ ਨਵ-ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਦੇਣ ਪਹੁੰਚੇ ਹੋਏ ਸਨ।

ਇਹ ਵੀ ਪੜ੍ਹੋ : ਫਿਰ ਵਿਵਾਦਾਂ ’ਚ ਘਿਰੇ ਨਵਜੋਤ ਸਿੰਘ ਸਿੱਧੂ, ਤੈਸ਼ ’ਚ ਆ ਕੇ ਆਖ ਗਏ ਵਿਵਾਦਤ ਗੱਲਾਂ

PunjabKesari

PunjabKesari

PunjabKesariPunjabKesari

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News