ਪੱਟੀ ''ਚ ਵਿਆਹ ਵਾਲੇ ਘਰ ਡੀ. ਜੇ. ''ਤੇ ਚੱਲੀਆਂ ਗੋਲ਼ੀਆਂ, 13 ਸਾਲਾ ਬੱਚੇ ਦੀ ਮੌਤ

Sunday, Feb 21, 2021 - 10:27 PM (IST)

ਪੱਟੀ ''ਚ ਵਿਆਹ ਵਾਲੇ ਘਰ ਡੀ. ਜੇ. ''ਤੇ ਚੱਲੀਆਂ ਗੋਲ਼ੀਆਂ, 13 ਸਾਲਾ ਬੱਚੇ ਦੀ ਮੌਤ

ਪੱਟੀ (ਸੌਰਭ) : ਪੱਟੀ 'ਚ ਪੈਂਦੇ ਪਿੰਡ ਦੁੱਬਲੀ ਵਿਚ ਵਿਆਹ ਵਾਲੇ ਘਰ ਵਿਚ ਡੀ. ਜੀ. 'ਤੇ ਚਲਾਈ ਗੋਲ਼ੀ ਵਿਚ ਇਕ 13 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਸਿੰਘ (13) ਪੁੱਤਰ ਹਰਜਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਦੁੱਬਲੀ ਦੇ ਸੁਖਵੰਤ ਸਿੰਘ ਪੁੱਤਰ ਗੁਰਨਾਮ ਸਿੰਘ ਦੇ ਪੁੱਤਰ ਯਾਦਵਿੰਦਰ ਸਿੰਘ ਦਾ ਵਿਆਹ ਸੀ। ਜਿਸ ਦੀ ਖੁਸ਼ੀ ਵਿਚ ਘਰ ਵਿਚ ਡੀ. ਜੇ. ਲਗਾਇਆ ਗਿਆ ਸੀ। ਇਸ ਦੌਰਾਨ ਰਾਤ ਸਮੇਂ ਖੁਸ਼ੀ ਦੇ ਮਾਹੌਲ ਵਿਚ ਸਾਰੇ ਨੱਚ-ਟੱਪ ਰਹੇ ਸਨ ਤਾਂ ਇਸ ਦੌਰਾਨ ਗੁਰਲਾਲ ਸਿੰਘ ਨਾਮਕ ਵਿਅਕਤੀ ਨੇ ਆਪਣੀ ਦੋਨਾਲੀ 'ਚੋਂ ਤਿੰਨ-ਚਾਰ ਫਾਇਰ ਕੀਤੇ। ਇਸ ਦੌਰਾਨ ਇਕ ਗੋਲੀ ਜਸ਼ਨਦੀਪ ਸਿੰਘ ਦੇ ਜਾ ਲੱਗੀ ਜਦਿਕ ਇਕ ਹੋਰ ਬੱਚਾ ਜੋਗਿੰਦਰ ਸਿੰਘ ਵੀ ਗੋਲ਼ੀ ਦੇ ਛਰੇ ਲੱਗਣ ਕਾਰਣ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਲਾਰੈਂਸ ਗਰੁੱਪ ਵਲੋਂ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਦੀ ਚਿਤਾਵਨੀ

ਇਸ ਦੌਰਾਨ ਦੋਵੇਂ ਬੱਚੇ ਖੂਨ ਨਾਲ ਲਥਪਥ ਹੋ ਕੇ ਜ਼ਮੀਨ 'ਤੇ ਡਿੱਗ ਗਏ। ਪਰਿਵਾਰਕ ਮੈਂਬਰ ਵਲੋਂ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਜਸ਼ਨਦੀਪ ਸਿੰਘ ਦੀ ਮੌਤ ਹੋ ਗਈ। ਜਦਕਿ ਜੋਗਿੰਦਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਇਸ ਦਾ ਇਲਾਜ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਨੇ ਚਾੜ੍ਹਿਆ ਚੰਨ, ਕੀਤੀ ਕਰਤੂਤ ਨੇ ਦਾਗਦਾਰ ਕਰ ਦਿੱਤੀ ਖਾਕੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News