ਵਿਆਹ ਸਮਾਗਮ ''ਚ ਡਾਂਸਰ ਦੀ ਮੌਤ ਤੋਂ ਬਾਅਦ ਸੁਖਬੀਰ ਬਾਦਲ ਨੇ ਚੁੱਕਿਆ ਸਖਤ ਕਦਮ

12/05/2016 5:32:06 PM

ਸ੍ਰੀ ਮੁਕਤਸਰ ਸਾਹਿਬ : 4 ਦਸੰਬਰ ਨੂੰ ਬਠਿੰਡਾ ਦੇ ਮੈਰਿਜ ਪੈਲੇਸ ''ਚ ਸਟੇਜ ''ਤੇ ਨੱਚਦੇ ਸਮੇਂ ਇਕ ਲੜਕੀ ਦੀ ਨੌਜਵਾਨ ਵਲੋਂ ਚਲਾਈ ਗਈ ਗੋਲੀ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਸ ਮਾਮਲੇ ਵਿਚ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੁੱਖ ਦੋਸ਼ੀ ਬਿੱਲਾ ਸਮੇਤ ਇਕ ਹੋਰ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸੰਬੰਧੀ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਖਤ ਕਦਮ ਚੁੱਕਦਿਆਂ ਡੀ. ਜੀ. ਪੀ. ਪੰਜਾਬ ਨੂੰ ਮੈਰਿਜ ਪੈਲੇਸਾਂ ਵਿਚ ਹਥਿਆਰ ਲਿਜਾਣ ''ਤੇ ਪੂਰਨ ਤੌਰ ''ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਬਠਿੰਡਾ ਦੇ ਮੈਰਿਜ ਪੈਲੇਸ ''ਚ ਵਿਆਹ ਸਮਾਗਮ ਦੌਰਾਨ ਸਟੇਜ ''ਤੇ ਨੱਚ ਰਹੀ ਗਰਭਵਤੀ ਲੜਕੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਪੁਲਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਦੋਸ਼ੀ ਬਿੱਲਾ ਨੂੰ ਪੁਲਸ ਨੇ ਟਰੇਸ ਕਰ ਲਿਆ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


Gurminder Singh

Content Editor

Related News