ਚਾਵਾਂ ਨਾਲ ਵਿਆਹੀ ਧੀ ਨੂੰ ਲਾਸ਼ ਬਣੀ ਦੇਖ ਕੰਬ ਗਿਆ ਪਿਤਾ, ਬੋਲਿਆ ਬੁਲੇਟ ਮੰਗਦੇ ਸੀ ਸਹੁਰੇ

Thursday, Jun 13, 2024 - 06:39 PM (IST)

ਸਮਾਣਾ (ਦਰਦ, ਅਸ਼ੋਕ) : ਦਾਜ ਦੀ ਮੰਗ ਅਤੇ ਕੁੱਟਮਾਰ ਤੋਂ ਦੁਖੀ ਨਵ-ਵਿਆਹੁਤਾ ਵੱਲੋਂ ਆਤਮਹੱਤਿਆ ਕਰਨ ਦੇ ਮਾਮਲੇ ’ਚ ਸਿਟੀ ਪੁਲਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ’ਚ ਪਤੀ ਧਰਮਿੰਦਰ ਸਿੰਘ ਅਤੇ ਸੱਸ ਸੁਖਵਿੰਦਰ ਕੌਰ ਨਿਵਾਸੀ ਨੇੜੇ ਬੱਸ ਅੱਡਾ ਸਮਾਣਾ ਸ਼ਾਮਲ ਹਨ। ਮ੍ਰਿਤਕਾ ਦੀ ਲਾਸ਼ ਭਾਖੜਾ ਨਹਿਰ ਤੋਂ ਬਰਾਮਦ ਹੋਣ ’ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਏ. ਐੱਸ. ਆਈ. ਭਗਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਰੁਪਿੰਦਰ ਕੌਰ (23) ਦੇ ਪਿਤਾ ਹਰਬੰਸ ਸਿੰਘ ਨਿਵਾਸੀ ਰਸੂਲਪੁਰ ਪਟਿਆਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਕਰੀਬ ਇਕ ਸਾਲ ਪਹਿਲਾਂ ਰੁਪਿੰਦਰ ਕੌਰ ਦੇ ਵਿਆਹ ਉਪਰੰਤ ਉਸ ਦਾ ਪਤੀ ਧਰਮਿੰਦਰ ਸਿੰਘ ਅਤੇ ਸੱਸ ਸੁਖਵਿੰਦਰ ਕੌਰ ਉਸ ਨੂੰ ਜ਼ਿਆਦਾ ਦਾਜ ਲਿਆਉਣ ਦੀ ਮੰਗ ਕਰ ਕੇ ਕੁੱਟਮਾਰ ਕਰਦੇ ਸਨ। 

ਇਹ ਵੀ ਪੜ੍ਹੋ : ਜਲੰਧਰ : ਧੀ ਦੇ ਵਿਆਹ ਲਈ ਸਬਜੀ ਲੈਣ ਜਾ ਰਹੇ ਪਿਓ-ਪੁੱਤ ਦੀ ਦਰਦਨਾਕ ਮੌਤ, ਖੂਨ ਨਾਲ ਲਾਲ ਹੋ ਗਈ ਸੜਕ

ਤਿੰਨ ਮਹੀਨੇ ਪਹਿਲਾਂ ਉਸ ਨੂੰ ਘਰੋਂ ਕੱਢ ਦਿੱਤੇ ਜਾਣ ’ਤੇ ਰੁਪਿੰਦਰ ਕੌਰ ਪੇਕੇ ਆ ਕੇ ਰਹਿਣ ਲੱਗ ਪਈ ਸੀ ਪਰ ਪੰਚਾਇਤੀ ਰਾਜੀਨਾਮਾ ਕਰ ਕੇ ਉਹ ਉਸ ਨੂੰ ਘਰ ਲੈ ਗਏ। ਕੁਝ ਦਿਨਾਂ ਬਾਅਦ ਸਹੁਰਾ ਪਰਿਵਾਰ ਵਲੋਂ ਬੁਲੇਟ ਮੋਟਰਸਾਈਕਲ ਦੀ ਮੰਗ ਨੂੰ ਲੈ ਕੇ ਉਸ ਦੀ ਫਿਰ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ। ਇਸ ਤੋਂ ਦੁਖੀ ਹੋ ਕੇ 7 ਜੂਨ ਨੂੰ ਉਹ ਘਰ ਤੋਂ ਚਲੀ ਗਈ। ਉਸ ਦੀ ਤਲਾਸ਼ ਕੀਤੀ ਜਾ ਰਹੀ ਸੀ ਕਿ ਮੰਗਲਵਾਰ ਦੁਪਹਿਰ ਬਾਅਦ ਉਸ ਦੀ ਲਾਸ਼ ਪਿੰਡ ਸ਼ੁਤਰਾਣਾ ਤੋਂ ਲੰਘਦੀ ਭਾਖੜਾ ਨਹਿਰ ਦੇ ਪੁਲ ਨੇੜਿਓਂ ਬਰਾਮਦ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨ ਦੇ ਆਧਾਰ ’ਤੇ ਪੁਲਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖ਼ਿਲਾਫ ਮਾਮਲਾ ਦਰਜ ਕਰਕੇ ਮੁਲਜ਼ਮ ਪਤੀ ਨੂੰ ਹਿਰਾਸਤ ’ਚ ਲੈ ਲਿਆ ਹੈ ਜਦਕਿ ਫਰਾਰ ਸੱਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮ ਸੱਸ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਹਸਪਤਾਲ ਕੰਪਲੈਕਸ ’ਚ ਨਾਅਰੇਬਾਜ਼ੀ ਵੀ ਕੀਤੀ ਗਈ। ਪੁਲਸ ਅਧਿਕਾਰੀ ਵੱਲੋਂ ਸੱਸ ਨੂੰ ਤੁਰੰਤ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਭਾਖੜਾ ਨਹਿਰ ਪਟਿਆਲਾ ਸਾਈਡ ਸਮਾਣਾ ਦੇ ਪੁਲ ’ਤੇ ਲਿਜਾ ਕੇ ਧਰਨਾ ਲਗਾਇਆ ਅਤੇ ਰਸਤਾ ਜਾਮ ਕਰ ਦਿੱਤਾ। ਇਸ ਦੌਰਾਨ ਸਿਟੀ ਥਾਣਾ ਮੁਖੀ ਜੀ. ਐੱਸ. ਸਿੰਕਦ ਨੇ ਧਰਨਾਕਾਰੀਆਂ ਨੂੰ ਮ੍ਰਿਤਕਾ ਦੀ ਸੱਸ ਨੂੰ ਜਲਦੀ ਗ੍ਰਿਫਤਾਰ ਕਰਨ ਦਾ ਭਰੋਸਾ ਦੇ ਕੇ ਧਰਨਾ ਉੱਠਵਾਇਆ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News