ਵਿਆਹ ਤੋਂ ਅਗਲੇ ਦਿਨ ਹੀ ਪੇਕੇ ਮੁੜ ਆਈ ਲਾੜੀ! ਪਰਿਵਾਰ ਨੇ ਕਾਲਾ ਕੀਤਾ ਵਿਚੋਲਣ ਦਾ ਮੂੰਹ
Thursday, Jun 26, 2025 - 03:58 PM (IST)

ਤਰਨਤਾਰਨ: ਤਰਨਤਾਰਨ ਦੇ ਪਿੰਡ ਢੋਟੀਆਂ ਵਿਚ ਇਕ ਪਰਿਵਾਰ ਨੇ ਧੀ ਦਾ ਵਿਆਹ ਕਰਵਾਉਣ ਵਾਲੀ ਵਿਚੋਲਣ ਦੁਰਵਿਵਹਾਰ ਕੀਤਾ ਅਤੇ ਉਸ ਦਾ ਮੂੰਹ ਕਾਲਾ ਕਰ ਦਿੱਤਾ। ਉਕਤ ਔਰਤ ਅਨੁਸੂਚਿਤ ਜਾਤੀ ਨਾਲ ਸਬੰਧਤ ਸੀ। ਦਰਅਸਲ, ਉਸ ਨੇ ਪਿੰਡ ਦੀ ਇਕ ਕੁੜੀ ਦਾ ਰਿਸ਼ਤਾ ਪਿੰਡ ਮਾੜੀਮੇਘਾ ਦੇ ਮੁੰਡੇ ਨਾਲ ਕਰਵਾਇਆ ਸੀ, ਪਰ ਵਿਆਹ ਤੋਂ ਬਾਅਦ ਪਤਾ ਲੱਗਿਆ ਕਿ ਮੁੰਡਾ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਸੀ। ਇਸ ਤੋਂ ਭੜਕੇ ਕੁੜੀ ਦੇ ਪਰਿਵਾਰ ਨੇ ਔਰਤ ਦਾ ਮੂੰਹ ਕਾਲਾ ਕਰ ਦਿੱਤਾ। ਇਹ ਘਟਨਾ 20 ਜੂਨ ਦੀ ਹੈ। ਪੀੜਤ ਔਰਤ ਨੇ 21 ਜੂਨ ਨੂੰ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ, ਪਰ ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਇਸ 'ਤੇ ਐੱਸ.ਐੱਸ.ਪੀ. ਦੀਪਕ ਪਾਰਿਕ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ - ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਪ੍ਰੈੱਸ ਕਾਨਫ਼ਰੰਸ
ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਪਿੰਡ ਨਾਲ ਸਬੰਧਤ ਇਕ ਪਰਿਵਾਰ ਨੇ ਆਪਣੀ ਰਿਸ਼ਤੇਦਾਰ ਕੁੜੀ ਦੇ ਵਿਆਹ ਲਈ ਇਕ ਨੌਜਵਾਨ ਬਾਰੇ ਜਾਣਕਾਰੀ ਮੰਗੀ ਸੀ। ਔਰਤ ਨੇ ਪਰਿਵਾਰ ਨੂੰ ਹਲਕਾ ਖੇਮਕਰਨ ਦੇ ਪਿੰਡ ਮਦੀਮੇਘਾ ਦੇ ਰਹਿਣ ਵਾਲੇ ਇਕ ਨੌਜਵਾਨ ਬਾਰੇ ਦੱਸਿਆ। ਕੁੜੀ ਅਤੇ ਮੁੰਡੇ ਦੇ ਪਰਿਵਾਰਕ ਮੈਂਬਰਾਂ ਨੂੰ ਆਹਮੋ-ਸਾਹਮਣੇ ਬਿਠਾਇਆ ਗਿਆ। ਇਸ ਤੋਂ ਬਾਅਦ, ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਵਿਆਹ ਹੋਇਆ। ਵਿਆਹ ਦੇ ਅਗਲੇ ਦਿਨ ਕੁੜੀ ਆਪਣੇ ਪੇਕੇ ਘਰ ਵਾਪਸ ਆ ਗਈ। ਉਸ ਨੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਨੌਜਵਾਨ ਪਹਿਲਾਂ ਹੀ ਵਿਆਹਿਆ ਹੋਇਆ ਹੈ। ਪੀੜਤਾ ਨੇ ਦੋਸ਼ ਲਗਾਇਆ ਕਿ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਘਰ ਦੇ ਬਾਹਰ ਬੁਲਾਇਆ ਅਤੇ ਉਸ ਦੇ ਚਿਹਰੇ 'ਤੇ ਕਾਲਖ਼ ਮਲ਼ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8