ਚਾਵਾਂ ਨਾਲ ਕੀਤੇ ਵਿਆਹ ਦਾ ਖ਼ੌਫਨਾਕ ਅੰਜਾਮ, ਮਾਪਿਆਂ ਦੇ ਜਵਾਨ ਪੁੱਤ ਨੇ ਜੋ ਕੀਤਾ ਕਿਸੇ ਨਾ ਸੋਚਿਆ ਸੀ

Thursday, Aug 15, 2024 - 06:19 PM (IST)

ਚਾਵਾਂ ਨਾਲ ਕੀਤੇ ਵਿਆਹ ਦਾ ਖ਼ੌਫਨਾਕ ਅੰਜਾਮ, ਮਾਪਿਆਂ ਦੇ ਜਵਾਨ ਪੁੱਤ ਨੇ ਜੋ ਕੀਤਾ ਕਿਸੇ ਨਾ ਸੋਚਿਆ ਸੀ

ਭਵਾਨੀਗੜ੍ਹ (ਕਾਂਸਲ, ਵਿਕਾਸ) : ਸਥਾਨਕ ਸ਼ਹਿਰ ਵਿਖੇ ਅੱਜ ਇਕ ਨੌਜਵਾਨ ਵੱਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮਾਮਲੇ ਵਿਚ ਪੁਲਸ ਵੱਲੋਂ ਨੌਜਵਾਨ ਦੀ ਪਤਨੀ, ਸੱਸ ਅਤੇ ਵਿਚੋਲੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬਸੰਤ ਸਿੰਘ ਦੇ ਪਿਤਾ ਪਿਆਰਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰਾਮਪੁਰਾ ਰੋਡ ਨੇ ਦੱਸਿਆ ਕਿ ਉਸ ਦੇ 28 ਸਾਲਾ ਪੁੱਤਰ ਬਸੰਤ ਸਿੰਘ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾ ਖੁਸ਼ਪ੍ਰੀਤ ਕੌਰ ਉਰਫ ਖੁਸ਼ੀ ਪੁੱਤਰੀ ਲਖਵੀਰ ਸਿੰਘ ਉਰਫ ਲੱਖਾ ਵਾਸੀ ਅਗੇਤਾ ਥਾਣਾ ਸਦਰ ਨਾਭਾ ਨਾਲ ਹੋਇਆ ਸੀ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਭਰੇ ਬਾਜ਼ਾਰ 'ਚ ਖੂਨੀ ਝੜਪ ਦੇਖ ਕੰਬੇ ਲੋਕ, ਰਾਹ ਜਾਂਦੇ ਦੇ ਲੱਗੀ ਗੋਲ਼ੀ

ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਲੜਕੇ ਦੀ ਪਤਨੀ, ਸੱਸ ਤੇ ਵਿਚੋਲੇ ਵੱਲੋਂ ਕਥਿਤ ਤੌਰ ’ਤੇ ਲੜਕੇ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਨ੍ਹਾਂ ਤੋਂ ਤੰਗ ਆ ਕੇ ਬੀਤੀ ਸ਼ਾਮ ਉਨ੍ਹਾਂ ਦੇ ਲੜਕੇ ਨੇ ਆਪਣੇ ਘਰ ਕਮਰੇ ’ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਪੁਲਸ ਨੇ ਪਿਆਰਾ ਸਿੰਘ ਦੇ ਬਿਆਨਾ ਦੇ ਅਧਾਰ ’ਤੇ ਮ੍ਰਿਤਕ ਦੀ ਪਤਨੀ ਖੁਸ਼ਪ੍ਰੀਤ ਕੌਰ ਉਰਫ ਖੁਸ਼ੀ, ਸੱਸ ਜੀਤ ਕੌਰ ਪਤਨੀ ਲਖਵੀਰ ਸਿੰਘ ਉਰਫ ਲੱਖਾ ਤੇ ਵਿਚੋਲੇ ਕਰਮਜੀਤ ਸਿੰਘ ਪੁੱਤਰ ਹਰੀ ਸਿੰਘ ਵਾਸੀ ਘਨੋੜ ਰਾਜਪੁਤਾ ਥਾਣਾ ਦਿੜਬਾ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' 'ਚ ਸ਼ਾਮਲ

ਜਗ ਬਾਣੀ ਈ-ਪੇਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News