ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ
Thursday, Jul 30, 2020 - 10:56 PM (IST)
ਫਗਵਾੜਾ (ਜਲੋਟਾ)— ਵਿਆਹ ਕਰਵਾ ਕੇ ਲੜਕੇ ਦੇ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਥਾਣਾ ਰਾਵਲਪਿੰਡੀ ਪੁਲਸ ਨੇ ਕੈਨੇਡਾ ਰਹਿੰਦੀ ਲੜਕੀ ਅਤੇ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਤੇ ਦੋਹਤੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
ਇਹ ਵੀ ਪੜ੍ਹੋ:ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ
ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਰਾਣੀਪੁਰ ਕੰਬੋਆ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕੇ ਉਸ ਦਾ ਵਿਆਹ ਆਸਨਾ ਦੇਵੀ ਪੁੱਤਰੀ ਸੰਤੋਖ ਸਿੰਘ ਵਾਸੀ ਪਿੰਡ ਕੋਟਲੀ ਗਾਜ਼ਰਾ ਥਾਣਾ ਸ਼ਾਹਕੋਟ ਦੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਆਸਨਾ ਕੈਨੇਡਾ ਚਲੀ ਗਈ।
ਇਹ ਵੀ ਪੜ੍ਹੋ: ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪਹਿਲੀ ਵਾਰ ਵੱਡੀ ਗਿਣਤੀ 'ਚ ਮਿਲੇ ਪਾਜ਼ੇਟਿਵ ਕੇਸ
ਉਸ ਨੇ ਦੱਸਿਆ ਕਿ ਆਸਨਾ ਦੇਵੀ ਨੇ ਆਪਣੇ ਪਿਤਾ ਸੰਤੋਖ ਸਿੰਘ ਪੁੱਤਰ ਅਜੀਤ ਸਿੰਘ ਅਤੇ ਮਾਂ ਸਿਮਰਜੀਤ ਕੌਰ ਦੇ ਨਾਲ ਕਥਿਤ ਤੌਰ ‘ਤੇ ਸਜਿਸ਼ ਕਰਕੇ ਉਸ ਦੇ ਪਾਸੋਂ 22 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ। ਉਸ ਨੇ ਦੱਸਿਆ ਕਿ ਉਹ ਕੈਨੇਡਾ ਜਾਣ ਤੋਂ ਬਾਅਦ ਉਸ ਦੇ ਨਾਲ ਵਿਆਹ ਕਰਨ ਤੋਂ ਇਨਾਕਾਰ ਕਰ ਦਿੱਤਾ। ਥਾਣਾ ਰਾਵਲਪਿੰਡੀ ਪੁਲਸ ਨੇ ਮਨਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਆਸਨਾ ਦੇਵੀ ਅਤੇ ਉਸ ਦੇ ਮਾਤਾ-ਪਿਤਾ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਫਟਿਆ ਕੋਰੋਨਾ ਬੰਬ, ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲਣ ਨਾਲ ਅੰਕੜਾ ਪੁੱਜਾ 1700 ਤੋਂ ਪਾਰ
ਇਹ ਵੀ ਪੜ੍ਹੋ: ਜ਼ਿਲ੍ਹਾ ਜਲੰਧਰ 'ਚ ਮੁੜ ਕੋਰੋਨਾ ਦੇ 17 ਨਵੇਂ ਕੇਸਾਂ ਦੀ ਹੋਈ ਪੁਸ਼ਟੀ