ਵਿਆਹ ਦੀਆਂ ਰੌਣਕਾਂ ''ਚ ਅਚਾਨਕ ਪੁੱਜੀ ਪੁਲਸ, ਗ੍ਰਿਫ਼ਤਾਰ ਕੀਤਾ ਲਾੜੀ ਦਾ ਭਰਾ, ਜਾਣੋ ਪੂਰਾ ਮਾਮਲਾ

04/23/2021 2:06:56 PM

ਸਮਰਾਲਾ (ਗਰਗ) : ਸੂਬੇ ਵਿੱਚ ਕੋਰੋਨਾ ਦੇ ਮਾਮਲੇ ਵੱਧਦੇ ਹੀ ਪੰਜਾਬ ਸਰਕਾਰ ਵੱਲੋਂ ਇਕੱਠ ਕਰਨ ਅਤੇ ਨਾਈਟ ਕਰਫਿਊ ਦੀਆ ਲਗਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਲੋਕਾਂ 'ਤੇ ਪੁਲਸ ਨੇ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਸਮਰਾਲਾ ਪੁਲਸ ਨੇ ਅੱਜ ਸ਼ਹਿਰ ਦੇ ਕੰਗ ਮੁਹੱਲੇ ਵਿੱਚ ਇਕ ਕੁੜੀ ਦੇ ਵਿਆਹ ਮੌਕੇ 10 ਤੋਂ ਵੱਧ ਲੋਕਾਂ ਦੀ ਭੀੜ ਇਕੱਠੀ ਕਰਨ ਦੇ ਦੋਸ਼ ਵਿਚ ਕਾਰਵਾਈ ਕਰਦੇ ਹੋਏ ਕੁੜੀ ਦੇ ਭਰਾ ਖ਼ਿਲਾਫ਼ ਮਹਾਮਾਰੀ ਐਕਟ 2005 ਅਤੇ ਧਾਰਾ-188 ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਬੀਬੀਆਂ' ਦੇ ਮੁਫ਼ਤ ਸਫ਼ਰ ਨੇ ਪਾਏ ਪੁਆੜੇ, ਬੱਸ ਅੱਡੇ 'ਤੇ ਜੋ ਹੋਇਆ, ਖੜ੍ਹ-ਖੜ੍ਹ ਤੱਕਣ ਲੱਗੇ ਲੋਕ (ਤਸਵੀਰਾਂ

ਇਸੇ ਤਰ੍ਹਾਂ ਪੁਲਸ ਨੇ ਦੁਕਾਨਾਂ ਵਿਚ ਭੀੜ ਇਕੱਠੀ ਕਰਨ ਅਤੇ ਮਾਸਕ ਨਾ ਪਾਉਣ ਦੇ ਦੋਸ਼ ਵਿਚ ਕਈ ਹੋਰ ਮਾਮਲੇ ਵੀ ਦਰਜ ਕੀਤੇ ਹਨ। ਇਨ੍ਹਾਂ ਮਾਮਲਿਆਂ ਵਿਚ ਵੀ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਜੇਕਰ ਪੁਲਸ ਦੀ ਸਖ਼ਤੀ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 2 ਦਿਨ ਵਿੱਚ ਹੀ ਪੁਲਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਥਾਣਿਆਂ ਵਿੱਚ 35 ਤੋਂ ਵੱਧ ਵਿਅਕਤੀਆਂ 'ਤੇ ਪਾਬੰਦੀ ਦੀ ਉਲੰਘਣਾ ਕਰਨ ਦੇ ਮਾਮਲੇ ਦਰਜ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਦੁਖ਼ਦ ਖ਼ਬਰ, ਅਕਾਲੀ ਆਗੂ ਦੇ ਨੌਜਵਾਨ ਪੁੱਤ ਦੀ 'ਕੋਰੋਨਾ' ਕਾਰਨ ਮੌਤ

ਇਨ੍ਹਾਂ ਵਿੱਚ ਕਈ ਜਿੰਮ ਸੰਚਾਲਕ ਅਤੇ ਦੁਕਾਨਦਾਰ ਵੀ ਸ਼ਾਮਲ ਹਨ। ਉਧਰ ਸਮਰਾਲਾ ਦੇ ਥਾਣਾ ਮੁਖੀ ਕੁਲਵੰਤ ਸਿੰਘ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਚਿਤਾਵਨੀ ਵੀ ਦਿੱਤੀ ਹੈ ਕਿ ਪੁਲਸ ਬਿਨਾ ਮਾਸਕ ਘੁੰਮਦੇ ਲੋਕਾਂ ਅਤੇ ਭੀੜ ਇਕੱਠੀ ਕਰਨ ਵਾਲਿਆਂ ਤੇ ਸਖਤ ਕਾਰਵਾਈ ਕਰੇਗੀ।
ਨੋਟ : ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਲੋਕਾਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਲਿਖੋ
 

Babita

This news is Content Editor Babita