ਕੋਰੋਨਾ : ਜ਼ੀਰਕਪੁਰ ''ਚ ਵਿਆਹ ਦੌਰਾਨ ਪੈਲੇਸ ''ਚ ਇਕੱਠੇ ਹੋਏ 200 ਲੋਕ, ਮਾਲਕ ''ਤੇ ਕੇਸ

04/19/2021 9:00:29 AM

ਜ਼ੀਰਕਪੁਰ (ਗੁਰਪ੍ਰੀਤ) : ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਜ਼ੀਰਕਪੁਰ ਪੁਲਸ ਨੇ ਇਕ ਮੈਰਿਜ ਪੈਲੇਸ ’ਤੇ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਕਈ ਤਰ੍ਹਾਂ ਦੀਆਂ ਰੋਕਾਂ ਲਾਈਆਂ ਹਨ। ਸਰਕਾਰ ਨੇ ਕਿਸੇ ਵੀ ਪ੍ਰੋਗਰਾਮ ਵਿਚ 20 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ’ਤੇ ਰੋਕ ਲਾਈ ਹੈ।

ਇਹ ਵੀ ਪੜ੍ਹੋ : ਜਗਰਾਓਂ 'ਚ 'ਧੀ' ਨੇ ਜ਼ਹਿਰ ਦੇ ਕੇ ਖ਼ਤਮ ਕੀਤਾ ਪੂਰਾ ਪਰਿਵਾਰ, ਜਾਣੋ ਕੀ ਰਿਹਾ ਕਾਰਨ

ਸ਼ਨੀਵਾਰ ਜ਼ੀਰਕਪੁਰ-ਪਟਿਆਲਾ ਰੋਡ ’ਤੇ ਏ. ਕੇ. ਐੱਮ. ਮੈਰਿਜ ਪੈਲੇਸ ਦੇ ਮਾਲਕ ਨੇ ਸਰਕਾਰੀ ਹੁਕਮ ਖ਼ਿਲਾਫ਼ ਆਪਣੇ ਪੈਲੇਸ ਵਿਚ ਹੋਏ ਇਕ ਵਿਆਹ ਵਿਚ 200 ਲੋਕ ਇਕੱਠੇ ਕੀਤੇ ਹੋਏ ਸਨ। ਜਾਂਚ ਅਧਿਕਾਰੀ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਪੁਲਸ ਨੇ ਏ. ਕੇ. ਐੱਮ. ਮੈਰਿਜ ਪੈਲੇਸ ’ਤੇ ਛਾਪਾ ਮਾਰਿਆ, ਜਿੱਥੇ ਵਿਆਹ ਹੋ ਰਿਹਾ ਸੀ।

ਇਹ ਵੀ ਪੜ੍ਹੋ : 'ਕੋਰੋਨਾ' ਦੇ ਚੱਲਦਿਆਂ PGI 'ਚ 75 ਫ਼ੀਸਦੀ ਬੈੱਡ ਫੁੱਲ, ਦੂਜੇ ਸੂਬਿਆਂ ਨੂੰ ਕੀਤੀ ਗਈ ਅਪੀਲ

ਜਾਂਚ ਵਿਚ ਪਤਾ ਲੱਗਿਆ ਕਿ ਪੈਲੇਸ ਵਿਚ ਪੰਜਾਬ ਸਰਕਾਰ ਦੇ ਹੁਕਮਾਂ ਦੇ ਉਲਟ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੈਲੇਸ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News