ਜੇਕਰ ਤੁਸੀਂ ਵੀ ਮੈਰਿਜ ਪੈਲੇਸਾਂ ''ਚ ਹਥਿਆਰ ਲੈ ਕੇ ਜਾਂਦੇ ਹੋ ਤਾਂ ਹੋ ਜਾਓ ਸਾਵਧਾਨ (ਦੇਖੋ ਤਸਵੀਰਾਂ)

02/13/2017 10:15:28 AM

ਮੋਰਿੰਡਾ(ਅਰਨੌਲੀ)— ਕਰਨੇਸ਼ ਸ਼ਰਮਾ ਜ਼ਿਲਾ ਮੈਜਿਸਟਰੇਟ ਰੂਪਨਗਰ ਨੇ ਜ਼ਿਲੇ ''ਚ ਚੱਲ ਰਹੇ ਮੈਰਿਜ ਪੈਲੇਸਾਂ ''ਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ''ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ, ਕਿਉਂਕਿ ਜ਼ਿਲਾ ਰੂਪਨਗਰ ''ਚ ਕਾਫੀ ਗਿਣਤੀ ''ਚ ਮੈਰਿਜ ਪੈਲੇਸ ਚੱਲ ਰਹੇ ਹਨ। ਇਨ੍ਹਾਂ ''ਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ''ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 11 ਅਪ੍ਰੈਲ 2017 ਤੱਕ ਲਾਗੂ ਰਹਿਣਗੇ।