ਸਹੁਰੇ ਪਰਿਵਾਰ ਦੇ ਤਸ਼ੱਦਦ ਤੋਂ ਤੰਗ ਵਿਆਹੁਤਾ ਨੇ ਚੁੱਕਿਆ ਖ਼ੌਫਨਾਕ ਕਦਮ, ਮਾਪਿਆਂ ਨੇ ਕੀਤੀ ਇਹ ਮੰਗ

Monday, May 17, 2021 - 02:12 PM (IST)

ਸਹੁਰੇ ਪਰਿਵਾਰ ਦੇ ਤਸ਼ੱਦਦ ਤੋਂ ਤੰਗ ਵਿਆਹੁਤਾ ਨੇ ਚੁੱਕਿਆ ਖ਼ੌਫਨਾਕ ਕਦਮ, ਮਾਪਿਆਂ ਨੇ ਕੀਤੀ ਇਹ ਮੰਗ

ਗੁਰਦਾਸਪੁਰ (ਗੁਰਪ੍ਰੀਤ) - ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖੰਨਾ ਚਮਾਰਾ ਦੀ ਇਕ 30 ਸਾਲਾ ਵਿਆਹੁਤਾ ਵੱਲੋਂ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ| ਘਟਨਾ ਸਥਾਨ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਮ੍ਰਿਤਕ ਵਿਆਹੁਤਾ ਦੇ ਪਤੀ, ਜੇਠ ਅਤੇ ਜਠਾਣੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)

ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸੰਦੀਪ ਕੌਰ ਪਿਛਲੇ 11 ਸਾਲਾ ਤੋਂ ਨਿਰਮਲ ਸਿੰਘ ਵਾਸੀ ਪਿੰਡ ਪੱਬਾਰਾਲੀ ਖੁਰਦ ਵਿਖੇ ਵਿਆਹੀ ਹੋਈ ਸੀ। ਵਿਆਹ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਹਮੇਸ਼ਾ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਉਨ੍ਹਾਂ ਦੀ ਧੀ ਸੰਦੀਪ ਕੌਰ ਦੀ ਪਤੀ ਨਿਰਮਲ ਸਿੰਘ, ਜੇਠ ਦਲਬੀਰ ਸਿੰਘ ਅਤੇ ਜਠਾਣੀ ਜਸਬੀਰ ਕੌਰ ਨਾਲ ਕਈ ਵਾਰ ਤੂੰ ਤੂੰ ਮੈਂ-ਮੈਂ ਵੀ ਹੋਈ ਸੀ। ਉਨ੍ਹਾਂ ਨੇ ਉਸ ਦੀ ਮਾਰ-ਕੁਟਾਈ ਵੀ ਕੀਤੀ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਵਿਆਹੁਤਾ ਦੇ ਮਾਂ ਜੋਗਿੰਦਰ ਕੌਰ ਅਤੇ ਭਰਾ ਹਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸ਼ਾਮ ਦੇ ਸਮੇਂ ਉਨ੍ਹਾਂ ਨੂੰ ਇਕ ਨਿਜੀ ਹਸਪਤਾਲ ਫਤਿਹਗੜ ਚੂੜੀਆਂ ਤੋ ਫੋਨ ਆਇਆ ਕਿ ਸੰਦੀਪ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਧੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ’ਤੇ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਉਸ ਦੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ

ਇਸ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਅਨਿਲ ਪਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਹੇਠ ਕਾਰਵਾਈ ਕਰਦੇ ਹੋਏ ਸੰਦੀਪ ਕੌਰ ਦੇ ਪਤੀ, ਜੇਠ ਅਤੇ ਜਠਾਣੀ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਵਿਆਹੁਤਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ)


author

rajwinder kaur

Content Editor

Related News