ਸ਼ਗਨ ਵਾਲੇ ਟੋਕਰੇ ਦੀ ਵਜ੍ਹਾ ਕਰਕੇ ਟੁੱਟ ਗਿਆ ਰਿਸ਼ਤਾ, ਥਾਣੇ ਪਹੁੰਚਿਆ ਮੰਗੇਤਰ, ਜਾਣੋ ਪੂਰਾ ਮਾਮਲਾ

05/11/2022 5:35:32 PM

ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਦੇ ਪਿੰਡ ਕਾਹਲੋਂ ਵਿਖੇ ਵਿਆਹ ਦਾ ਮਾਹੌਲ ਉਸ ਸਮੇਂ ਠੰਡਾ ਪੈ ਗਿਆ, ਜਦੋਂ ਕੁੜੀ ਵਾਲਿਆਂ ਨੇ ਵਿਆਹ ਤੋਂ ਇਕ ਦਿਨ ਪਹਿਲਾਂ ਮੁੰਡੇ ਵਾਲਿਆਂ ਨਾਲ ਰਿਸ਼ਤਾ ਤੋੜ ਦਿੱਤਾ। ਲਾੜੇ ਅਤੇ ਉਸ ਦੇ ਪਰਿਵਾਰ ਵਲੋਂ ਵਿਆਹ ਟੁੱਟਣ ਦਾ ਮੁੱਖ ਕਾਰਨ ਸ਼ਗਨ ਦਾ ਟੋਕਰਾ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਦੀ ਸ਼ਿਕਾਇਤ ਲਾੜੇ ਦੇ ਪਰਿਵਾਰ ਨੇ ਪੁਲਸ ਨੂੰ ਦੇ ਦਿੱਤੀ ਹੈ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

PunjabKesari

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਲਾੜੇ ਨੇ ਕਿਹਾ ਕਿ ਬੀਤੇ ਦਿਨ ਉਸ ਦਾ ਵਿਆਹ ਸੀ। ਉਨ੍ਹਾਂ ਨੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ। ਉਸ ਨੂੰ ਸ਼ਗਨ ਵੀ ਲੱਗ ਚੁੱਕਾ ਸੀ। ਉਸ ਨੇ ਕਿਹਾ ਕਿ ਉਸ ਦੇ ਪਰਿਵਾਰ ਵਾਲੇ ਜਦੋਂ ਕੁੜੀ ਨੂੰ ਸ਼ਗਨ ਲਗਾਉਣ ਲਈ ਗਏ ਤਾਂ ਉਹ ਸਾਰੇ ਕੱਪੜੇ, ਵਿਆਹ ਦਾ ਸਾਮਾਨ, ਫਲਾਂ ਵਾਲਾ ਟੋਕਰਾ ਆਦਿ ਲੈ ਕੇ ਗਏ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

PunjabKesari

ਉਸ ਨੇ ਦੱਸਿਆ ਕਿ ਸ਼ਗਨ ਲਗਾਉਣ ਤੋਂ ਪਹਿਲਾਂ ਕੁੜੀ ਦੇ ਪਰਿਵਾਰ ਵਾਲਿਆਂ ਨੇ ਸਾਨੂੰ ਕਿਹਾ ਕਿ ਤੁਸੀਂ ਸਾਡੇ ਦੇ ਘਰ ਉਹ ਟੋਕਰਾ ਲੈ ਕੇ ਆਏ ਹੋ, ਜੋ ਅਸੀਂ ਤੁਹਾਡੇ ਮੁੰਡੇ ਨੂੰ ਦਿੱਤਾ ਸੀ। ਮੁੰਡੇ ਨੇ ਕਿਹਾ ਕਿ ਅਸੀਂ ਕੁੜੀ ਦੇ ਪਰਿਵਾਰ ਨੂੰ ਕਿਹਾ ਕਿ ਇਹ ਟੋਕਰਾ ਅਸੀਂ ਵੱਖਰਾ ਬਣਵਾ ਕੇ ਲਿਆਏ ਹਾਂ ਅਤੇ ਇਹ ਤੁਹਾਡਾ ਟੋਕਰਾ ਨਹੀਂ ਹੈ। ਇਸੇ ਗੱਲ ਨੂੰ ਲੈ ਕੇ ਉਨ੍ਹਾਂ ਨੇ ਵਿਆਹ ਤੋੜ ਦਿੱਤਾ। 

ਪੜ੍ਹੋ ਇਹ ਵੀ ਖ਼ਬਰ:   ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ

ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਲਾੜੇ ਦੇ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸ਼ਗਨ ਵਾਲੇ ਟੋਕਰੇ ਨੂੰ ਲੈ ਕੇ ਕੁੜੀ ਵਾਲਿਆਂ ਨੇ ਰਿਸ਼ਤਾ ਤੋੜ ਦਿੱਤਾ ਹੈ। ਉਨ੍ਹਾਂ ਨੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ। ਪੁਲਸ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਮੁੰਡੇ ਦੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ ਹੁਣ ਕੁੜੀ ਦੇ ਪਰਿਵਾਰ ਦੇ ਬਿਆਨ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।


rajwinder kaur

Content Editor

Related News