ਵਿਆਹ ਦੀਆਂ ਖ਼ੁਸ਼ੀਆਂ 'ਚ ਪੈ ਗਏ ਕੀਰਣੇ, ਵਿਆਹ ਤੋਂ ਅਗਲੇ ਹੀ ਦਿਨ...
Monday, Nov 24, 2025 - 11:33 AM (IST)
ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ "ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਕ ਮੋਟਰਸਾਈਕਲ ਸਵਾਰ ਨੌਜਵਾਨ ਜਾ ਰਿਹਾ ਸੀ ਕਿ ਅੱਗੇ ਜਾ ਰਹੇ ਛੋਟੇ ਹਾਥੀ ਨਾਲ ਉਸ ਦੀ ਟੱਕਰ ਹੋ ਗਈ । ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਫਾਜ਼ਿਲਕਾ ਦੇ ਪਿੰਡ ਮਿਆਣੀ ਦਾ ਰਹਿਣ ਵਾਲਾ ਸੀ, ਜਿਸਦਾ ਨਾਮ ਹਰਬੰਸ ਸਿੰਘ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸੈਂਕੜੇ ਪਰਿਵਾਰਾਂ ਲਈ ਆ ਗਈ ਖ਼ੁਸ਼ਖ਼ਬਰੀ, ਜਿਸ ਦੀ ਉਡੀਕ ਸੀ ਲਿਆ ਗਿਆ ਉਹ ਫ਼ੈਸਲਾ
ਪਤਾ ਲੱਗਾ ਹੈ ਕਿ ਉਸਦੇ ਭਰਾ ਦਾ ਵਿਆਹ ਸੀ ਅਤੇ ਕੱਲ ਬਰਾਤ ਆਈ ਸੀ ਤੇ ਅੱਜ ਰਿਸ਼ਤੇਦਾਰਾਂ ਨੂੰ ਉਹ ਰੇਲਵੇ ਸਟੇਸ਼ਨ 'ਤੇ ਛੱਡ ਕੇ ਵਾਪਸ ਪਿੰਡ ਪਰਤ ਰਿਹਾ ਸੀ ਕਿ ਰਾਸਤੇ ਵਿਚ ਇਹ ਭਾਣਾ ਵਾਪਰ ਗਿਆ। ਭਰਾ ਦੇ ਵਿਆਹ ਦੀਆਂ ਖੁਸ਼ੀਆਂ ਦਾ ਚਾਅ ਸੀ ਕਿ ਅਚਾਨਕ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚੀ ਜਿਨਾਂ ਵੱਲੋਂ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਿਹੜਾ ਵੀ ਮੁਲਜ਼ਮ ਪਾਇਆ ਜਾਵੇਗਾ ਉਸ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਪੀ. ਆਰ. ਟੀ. ਸੀ. ਅਤੇ ਇੰਡੋ ਕੈਨੇਡੀਅਨ ਬੱਸ ਵਿਚਾਲੇ ਜ਼ਬਰਦਸਤ ਟੱਕਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
