ਵਿਆਹ ਦੀਆਂ ਖ਼ੁਸ਼ੀਆਂ ’ਚ ਪਏ ਵੈਣ, ਭੈਣ ਦੀ ਡੋਲੀ ਉੱਠਣ ਤੋਂ ਪਹਿਲਾਂ ਉੱਠੀ ਭਰਾ ਦੀ ਅਰਥੀ
Friday, Sep 10, 2021 - 06:22 PM (IST)
ਤਲਵੰਡੀ ਸਾਬੋ (ਮਨੀਸ਼): ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਨੌਜਵਾਨ ਸੁਨੀਲ ਕੁਮਾਰ ਵਲੋਂ ਆਪਣੀ ਭੈਣ ਦੇ ਵਿਆਹ ਲਈ ਪੈਸੇ ਦਾ ਪ੍ਰਬੰਧ ਨਾ ਹੋਣ ਅਤੇ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕੀਤੇ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਦੀ ਭੈਣ ਦਾ ਅੱਠ ਦਿਨਾਂ ਬਾਅਦ ਵਿਆਹ ਰੱਖਿਆ ਹੋਇਆ ਸੀ।ਜਿੱਥੇ ਹੁਣ ਪਿੰਡ ਵਾਸੀਆਂ ਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਮ੍ਰਿਤਕ ਦੇ ਪਰਿਵਾਰ ਲਈ ਸਰਕਾਰ ਤੋਂ ਮਦਦ ਕਰਨ ਦੀ ਮੰਗ ਕੀਤੀ ਹੈ ਉਥੇ ਹੀ ਪੁਲਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਰੋੜੀ ਦੀ ਟਰਾਲੀ ਭਰਦੇ ਸਮੇਂ ਨੌਜਵਾਨ ਨਾਲ ਵਾਪਰਿਆ ਭਾਣਾ, ਹੋਈ ਮੌਤ
ਮ੍ਰਿਤਕ ਸੁਨੀਲ ਕੁਮਾਰ ਦੇ ਪਰਿਵਾਰ ਸਿਰ ਪਹਿਲਾਂ ਤੋਂ ਕਾਫੀ ਪ੍ਰਾਈਵੇਟ ਕਰਜ਼ਾ ਹੈ ਅਤੇ ਸੁਨੀਲ ਕੁਮਾਰ ਦੇ ਪਿਤਾ ਕਾਲਾ ਰਾਮ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਆਮਦਨ ਦਾ ਵੀ ਕੋਈ ਸਾਧਨ ਨਹੀਂ ਹੈ। ਸੁਨੀਲ ਕੁਮਾਰ ਪਹਿਲਾਂ ਚਾਹ ਦਾ ਕੰਮ ਕਰਕੇ ਘਰ ਦਾ ਗੁਜਾਰਾ ਚਲਾਉਂਦਾ ਸੀ ਪਰ ਤਾਲਾਬੰਦੀ ਤੋਂ ਬਾਅਦ ਉਹ ਵੀ ਬੰਦ ਹੋ ਗਿਆ ਸੀ। ਹੁਣ ਤਕਰੀਬਨ ਅੱਠ ਦਿਨ ਬਾਅਦ ਸੁਨੀਲ ਕੁਮਾਰ ਦੀ ਭੈਣ ਦਾ ਵਿਆਹ ਰੱਖਿਆ ਹੋਇਆ ਸੀ ਪ੍ਰੰਤੂ ਰੁਪਏ ਪੈਸੇ ਦਾ ਪ੍ਰਬੰਧ ਨਾ ਹੋਣ ਕਾਰਨ ਮਾਨਸਿਕ ਪ੍ਰੇਸ਼ਾਨੀ ਨਾ ਝੱਲਦੇ ਹੋਏ ਅੱਜ ਜਦੋਂ ਘਰ ਵਿੱਚ ਇਕੱਲਾ ਸੀ ਤਾਂ ਉਸ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ।ਹੁਣ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮਾਂ ਦੀ ਮੌਤ ਦਾ ਗਮ ਨਾ ਸਹਾਰ ਸਕਿਆ ਪੁੱਤ, ਅਗਲੇ ਦਿਨ ਹੀ ਲਾਇਆ ਮੌਤ ਨੂੰ ਗਲ
ਮ੍ਰਿਤਕ ਦੀ ਮੌਤ ਤੋਂ ਬਾਅਦ ਪਿੱਛੇ ਉਸ ਦੀ ਵਿਧਵਾ ਮਾਤਾ ਅਤੇ ਭੈਣ ਰਹਿ ਗਈ ਹੈ ਉਧਰ ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਦੀ ਲਾਸ਼ ਦਾ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਸ ਨੇ ਅਧਿਕਾਰੀਆਂ ਨੇ ਦੱਸਿਆਂ ਕਿ ਮਾਮਲੇ ਵਿੱਚ 174 ਦੀ ਕਰਵਾਈ ਕੀਤੀ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ : ਅਵਾਰਾ ਪਸ਼ੂ ਕਾਰਨ ਮਾਂ ਦੇ ਹੱਥਾਂ ’ਚੋਂ ਨਿਕਲ ਟਰਾਲੀ ਹੇਠਾਂ ਆਇਆ 4 ਸਾਲਾ ਬੱਚਾ, ਮੌਤ