ਉਜੜਿਆ ਹੱਸਦਾ-ਵੱਸਦਾ ਪਰਿਵਾਰ, ਕੁੜੀ ਨੇ ਫਾਹਾ ਲਿਆ, ਮੁੰਡੇ ਨੇ ਕੱਟ ਲਈਆਂ ਨਸਾਂ

Wednesday, Jul 28, 2021 - 06:41 PM (IST)

ਉਜੜਿਆ ਹੱਸਦਾ-ਵੱਸਦਾ ਪਰਿਵਾਰ, ਕੁੜੀ ਨੇ ਫਾਹਾ ਲਿਆ, ਮੁੰਡੇ ਨੇ ਕੱਟ ਲਈਆਂ ਨਸਾਂ

ਜਗਰਾਓਂ (ਮਾਲਵਾ) : ਜਗਰਾਓਂ ਵਿਖੇ ਇਕ ਮੁਹੱਲੇ ’ਚ ਇਕ ਨਵ-ਵਿਆਹੁਤਾ ਵਲੋਂ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦ ਕਿ ਪਤੀ ਵਲੋਂ ਆਪਣੀਆਂ ਨਸਾਂ ਕੱਟ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਰਹਿਣ ਵਾਲੀ ਸ਼ਿਵਾਨੀ ਵਰਮਾ ਦਾ ਵਿਆਹ ਜਗਰਾਓਂ ਦੇ ਨਲਕਿਆਂ ਵਾਲੇ ਚੌਕ ਨੇੜੇ ਸ਼ੁਭਮ ਵਰਮਾ ਨਾਲ ਮਹਿਜ਼ ਡੇਢ ਸਾਲ ਪਹਿਲਾਂ ਹੀ ਹੋਇਆ ਸੀ। ਜਿਨ੍ਹਾਂ ਕੋਲ ਚਾਰ ਮਹੀਨਿਆਂ ਦਾ ਬੱਚਾ ਵੀ ਹੈ।

ਇਹ ਵੀ ਪੜ੍ਹੋ : ਕਸਬਾ ਚਮਿਆਰੀ ਨੂੰ ਪੁਲਸ ਨੇ ਚੁਫੇਰਿਓਂ ਪਾਇਆ ਘੇਰਾ, ਖ਼ਤਰਨਾਕ ਗੈਂਗਸਟਰ ਪ੍ਰੀਤ ਸੇਖੋਂ ਗ੍ਰਿਫ਼ਤਾਰ

ਘਰੇਲੂ ਝਗੜੇ ਦੇ ਚਲਦਿਆਂ ਮੰਗਲਵਾਰ ਸਵੇਰੇ ਸ਼ਿਵਾਨੀ ਵਰਮਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸ਼ਿਵਾਨੀ ਵਰਮਾ ਦੇ ਪਰਿਵਾਰ ਨੇ ਉਸ ਦੇ ਸਹੁਰਿਆਂ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਦਾਜ ਦੀ ਮੰਗ ਕਰਨ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਿਵਾਨੀ ਨੇ ਖ਼ੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਦਾਜ ਲਈ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਚੌਕੀ ਬੱਸ ਸਟੈਂਡ ਦੇ ਇੰਚਾਰਜ ਸਬ ਇੰਸਪੈਕਟਰ ਕਮਲਦੀਪ ਕੌਰ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ : ਤਲਵੰਡੀ ਸਾਬੋ ’ਚ ਫੈਲੀ ਸਨਸਨੀ, ਨਹਿਰ ’ਚ ਜਨਾਨੀ ਦੀ ਸਿਰ ਕੱਟੀ ਲਾਸ਼ ਦੇਖ ਦਹਿਲੇ ਲੋਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News