ਮੰਗਣੀ ਪਿੱਛੋਂ ਨੌਜਵਾਨ ਨੇ ਬਣਾਏ ‘ਸਰੀਰਕ ਸਬੰਧ’, ਪਿਆ ਅਜਿਹਾ ਕਲੇਸ਼ ਕਿ ਕੁੜੀ ਨੇ ਗਲ਼ ਲਾਈ ‘ਮੌਤ’
Tuesday, Jul 06, 2021 - 06:36 PM (IST)

ਭਗਤਾ ਭਾਈ (ਪਰਵੀਨ) - ਵਿਆਹ ਕਰਨ ਦੇ ਬਦਲੇ ਪੈਸੇ ਮੰਗਣ ’ਤੇ ਕਰੀਬ 28 ਸਾਲਾ ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਗੋਲੂ ਸਿੰਘ ਵਾਸੀ ਕੋਇਰ ਸਿੰਘ ਵਾਲਾ ਨੇ ਦੱਸਿਆ ਕਿ ਉਸ ਦੇ ਚਾਚਾ, ਚਾਚੀ ਅਤੇ ਚਚੇਰਾ ਭਰਾ ਪਿਛਲੇ ਸਮੇਂ ਤੋਂ ਕੈਨੇਡਾ ’ਚ ਰਹਿੰਦੇ ਸਨ, ਜਦੋਂਕਿ ਉਸ ਦੀ ਚਚੇਰੀ ਭੈਣ ਹਰਮਨਪ੍ਰੀਤ ਦਾ ਕਿਸੇ ਕਾਰਨ ਵੀਜ਼ਾ ਨਹੀਂ ਸੀ ਲੱਗ ਸਕਿਆ। ਉਹ ਪਿੰਡ ਕੋਇਰ ਸਿੰਘ ਵਾਲਾ ਵਿਖੇ ਆਪਣੀ ਭੂਆ ਨਾਲ ਉਨ੍ਹਾਂ ਦੇ ਕੋਲ ਹੀ ਰਹਿੰਦੀ ਸੀ।
ਪੜ੍ਹੋ ਇਹ ਵੀ ਖ਼ਬਰ - ਅਨੋਖੀ ਠੱਗੀ! ਵਿਆਹ ਤੋਂ 2 ਦਿਨ ਬਾਅਦ ਲਾੜੀ ਸ਼ੁਰੂ ਕਰਦੀ ਸੀ ਅਸਲ ਖੇਡ, ਹੈਰਾਨ ਕਰ ਦੇਵੇਗਾ ਗਿਰੋਹ ਦਾ ਕਾਰਨਾਮਾ
ਦੂਜੇ ਪਾਸੇ ਹਰਮਨਪ੍ਰੀਤ ਦੇ ਪ੍ਰੇਮ ਸਬੰਧ ਗੋਬਿੰਦ ਸਿੰਘ ਵਾਸੀ ਆਕਲੀਆਂ ਨਾਲ ਸਨ ਅਤੇ ਉਨ੍ਹਾਂ ਦਾ ਵਿਆਹ ਵੀ ਪੱਕਾ ਹੋ ਚੁੱਕਾ ਸੀ। ਗੋਬਿੰਦ ਸਿੰਘ ਹਰਮਨਪ੍ਰੀਤ ਦੇ ਘਰ ਹਮੇਸ਼ਾ ਆਉਂਦਾ ਰਹਿੰਦਾ ਸੀ ਅਤੇ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਹਰਮਨਪ੍ਰੀਤ ਨਾਲ ਸਰੀਰਕ ਸਬੰਧ ਵੀ ਕਾਇਮ ਕਰ ਲਏ ਸਨ। ਉਸ ਨੇ ਕਿਹਾ ਕਿ ਸਰੀਰਕ ਸਬੰਧ ਕਾਇਮ ਕਰ ਲੈਣ ਤੋਂ ਬਾਅਦ ਗੋਬਿੰਦ ਸਿੰਘ ਨੇ ਆਪਣੇ ਪਰਿਵਾਰ ਦੀ ਮਿਲੀਭੁਗਤ ਨਾਲ ਹਰਮਨਪ੍ਰੀਤ ਨਾਲ ਵਿਆਹ ਕਰਵਾਉਣ ਤੋਂ ਕੰਨੀ ਕਤਰਾਉਣੀ ਸ਼ੁਰੂ ਕਰ ਦਿੱਤੀ। ਸਿੱਟੇ ਵਜੋਂ ਗੋਬਿੰਦ ਸਿੰਘ ਅਤੇ ਹਰਮਨਪ੍ਰੀਤ ਕੌਰ ਦੀ ਤਕਰਾਰ ਵੀ ਹੋਣ ਲੱਗ ਪਈ। ਇਸ ਤੋਂ ਬਾਅਦ ਹਰਮਨਪ੍ਰੀਤ ਕੌਰ ਪ੍ਰੇਸ਼ਾਨ ਰਹਿਣ ਲੱਗੀ ਅਤੇ ਉਸ ਨੇ ਇਸ ਦੀ ਜਾਣਕਾਰੀ ਫੋਨ ਰਾਹੀਂ ਆਪਣੇ ਪਰਿਵਾਰ ਨੂੰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ
ਹਰਮਨਪ੍ਰੀਤ ਕੌਰ ਨੇ ਦੱਸਿਆ ਸੀ ਕਿ ਗੋਬਿੰਦ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਝੂਠੇ ਮੁਕੱਦਮੇ ’ਚ ਫਸਾ ਦੇਣ ਦੀਆਂ ਧਮਕੀਆਂ ਦਿੰਦੇ ਸਨ ਅਤੇ ਜ਼ਹਿਰ ਖਾ ਕੇ ਮਰ ਜਾਣ ਦੇ ਤਾਹਨੇ ਦਿੰਦੇ ਸਨ। ਉਹ ਆਪਣੇ ਪੁੱਤਰ ਦਾ ਵਿਆਹ ਕਰਵਾਉਣ ਦੇ ਬਦਲੇ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦੇ ਸਨ। ਗੋਬਿੰਦ ਸਿੰਘ ਨੇ ਹਰਮਨਪ੍ਰੀਤ ਕੌਰ ਨੂੰ ਜਾ ਕੇ ਜ਼ਹਿਰੀਲੀਆਂ ਗੋਲੀਆਂ ਦਿੱਤੀਆਂ ਅਤੇ ਖਾਂ ਕੇ ਹਰਮਨਪ੍ਰੀਤ ਨੂੰ ਆਪਣੀ ਜ਼ਿੰਦਗੀ ਖ਼ਤਮ ਕਰ ਲੈਣ ਲਈ ਕਿਹਾ। ਗੁੱਸੇ ’ਚ ਆ ਕੇ ਹਰਮਨਪ੍ਰੀਤ ਕੌਰ ਨੇ ਖੁਦਕੁਸ਼ੀ ਨੋਟ ਲਿਖ ਕੇ ਜ਼ਹਿਰੀਲੀ ਵਸਤੂ ਨਿਗਲ ਲਈ।
ਪੜ੍ਹੋ ਇਹ ਵੀ ਖ਼ਬਰ - ਸੈਰ ’ਤੇ ਗਏ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਤਾਰਿਆ ਮੌਤ ਦੇ ਘਾਟ
ਇਸ ਘਟਨਾ ਦਾ ਪਤਾ ਲੱਗਣ ’ਤੇ ਹਰਮਨਪ੍ਰੀਤ ਕੌਰ ਨੂੰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਅਤੇ ਫਿਰ ਭੁੱਚੋ ਦੇ ਇਕ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਸ ਨੇ ਗੋਲੂ ਸਿੰਘ ਦੇ ਬਿਆਨਾਂ ਅਤੇ ਕੁੜੀ ਪਾਸੋਂ ਮਿਲੇ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਗੋਬਿੰਦ ਸਿੰਘ, ਨਿਰਮਲ ਸਿੰਘ, ਗੋਬਿੰਦ ਸਿੰਘ ਦੀ ਮਾਤਾ ਅਤੇ ਭੈਣ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਦੋਸ਼ੀਆਂ ਦੀ ਤਲਾਸ਼ ਆਰੰਭ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ- ਜੁਲਾਈ ਮਹੀਨੇ ’ਚ ਆਉਣ ਵਾਲੇ ਵਰਤ ਅਤੇ ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ