ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਪਿਆ ਮਹਿੰਗਾ, ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਆ ਕੇ...

Thursday, Mar 26, 2026 - 02:33 PM (IST)

ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਪਿਆ ਮਹਿੰਗਾ, ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਆ ਕੇ...

ਅਜਨਾਲਾ (ਰਮਨ)- ਅਜਨਾਲਾ ਦੇ ਪਿੰਡ ਤੇੜੀ ਵਿੱਚ ਇਕ ਨੌਜਵਾਨ ਜੋੜੇ ਵੱਲੋਂ ਘਰਦਿਆਂ ਦੀ ਸਹਿਮਤੀ ਤੋਂ ਬਿਨਾਂ ਆਪਸ ਵਿੱਚ ਵਿਆਹ ਕਰਨਾ ਮੁੰਡੇ ਦੇ ਪਰਿਵਾਰ ਲਈ ਮਹਿੰਗਾ ਸਾਬਤ ਹੋਇਆ। ਜਾਣਕਾਰੀ ਮੁਤਾਬਕ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਗੁੱਸੇ ਵਿੱਚ ਆ ਕੇ ਮੁੰਡੇ ਦੇ ਘਰ ਵਿੱਚ ਦਾਖਲ ਹੋ ਕੇ ਭੰਨ-ਤੋੜ ਕੀਤੀ ਅਤੇ ਗੁੰਡਾਗਰਦੀ ਕੀਤੀ। ਪੀੜਤ ਮੁੰਡੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁੰਡੇ ਤੇ ਕੁੜੀ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਇਆ ਸੀ, ਜਿਸ ਕਾਰਨ ਕੁੜੀ ਦੇ ਪਰਿਵਾਰ ਵੱਲੋਂ ਗੁੱਸੇ ਵਿੱਚ ਆ ਕੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਪੂਰੇ ਘਰ ਦਾ ਸਾਮਾਨ ਤੋੜਿਆ। ਉਨ੍ਹਾਂ ਮੁਤਾਬਕ ਇਸ ਦੌਰਾਨ ਲੱਖਾਂ ਰੁਪਏ ਦੇ ਸਾਮਾਨ ਦਾ ਨੁਕਸਾਨ ਹੋਇਆ।

ਇਹ ਵੀ ਪੜ੍ਹੋ- ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ' ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

PunjabKesari

 ਇਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਘਰ ਵਿੱਚ ਰੱਖੇ ਕਬੂਤਰਾਂ ਨੂੰ ਵੀ ਮਾਰ ਦਿੱਤਾ ਗਿਆ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਜਲਦ ਤੋਂ ਜਲਦ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਧਰ ਕੁੜੀ ਦੇ ਪਰਿਵਾਰਕ ਮੈਂਬਰ ਹੀਰਾ ਸਿੰਘ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ।  ਹੀਰਾ ਸਿੰਘ ਨੇ ਦੱਸਿਆ ਕਿ ਸਾਡੀ ਕੁੜੀ ਦਾ ਵਿਆਹ ਸੀ, ਜਿਸ ਨੂੰ ਇਹ ਮੁੰਡਾ ਭਜਾ ਕੇ ਲੈ ਕੇ ਗਿਆ ਸੀ ਅਤੇ ਅਸੀਂ ਆਪਣੀ ਦੂਸਰੀ ਕੁੜੀ ਦਾ ਵਿਆਹ ਕਰ ਰਹੇ ਸੀ, ਅਸੀਂ ਕਿਸੇ ਤਰ੍ਹਾਂ ਦੀ ਕੋਈ ਭੰਨ ਤੋੜ ਨਹੀਂ ਕੀਤੀ। ਸਾਡੇ 'ਤੇ ਗਲਤ ਇਲਜ਼ਾਮ ਲੱਗ ਰਹੇ ਹਨ। ਇਸ ਮਾਮਲੇ ਬਾਰੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-  ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News