ਵਿਆਹ ਵਾਲੇ ਘਰ ਵੱਜ ਰਹੇ ਡੀ. ਜੇ. 'ਤੇ ਚੱਲੀ ਗੋਲੀ, ਨੌਜਵਾਨ ਦੀ ਮੌਤ

12/01/2019 2:46:26 PM

ਮੋਗਾ/ਕੋਟ ਈਸੇ ਖਾਂ (ਗੋਪੀ ਰਾਊਕੇ) : ਪਿੰਡ ਮਸਤੇਵਾਲਾ 'ਚ ਬੀਤੀ ਰਾਤ ਵਿਆਹ 'ਚ ਲੱਗੇ ਡੀ. ਜੇ. ਦੌਰਾਨ ਗੋਲੀ ਚੱਲਣ ਨਾਲ ਕੋਟ ਈਸੇ ਖਾਂ ਦੇ ਇਕ ਨੌਜਵਾਨ ਦੀ ਮੌਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਪੁੱਤਰ ਪਰਮਜੀਤ ਸਿੰਘ ਵਾਸੀ ਕੋਟ ਈਸੇ ਖਾਂ ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। 

ਮਿਲੀ ਜਾਣਕਾਰੀ ਮੁਤਾਬਕ ਮਸਤੇਵਾਲਾ ਪਿੰਡ 'ਚ ਵਿਆਹ ਵਾਲੇ ਘਰ ਡੀ. ਜੇ. ਲੱਗਾ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਨੱਚਦੇ ਸਮੇਂ ਫਾਇਰ ਕੀਤੇ ਗਏ। ਇਸ ਦੌਰਾਨ ਡੀ. ਜੇ. ਬੰਦ ਕਰਨ ਸਮੇਂ ਸ਼ਰਾਬ ਦੇ ਨਸ਼ੇ 'ਚ ਨੌਜਵਾਨਾਂ ਵਲੋਂ ਧੱਕੇ ਨਾਲ ਡੀ. ਜੇ. ਚੱਲਦਾ ਰੱਖਣ ਲਈ ਕਿਹਾ ਗਿਆ ਅਤੇ ਇਸ ਮੌਕੇ ਇਕ ਨੌਜਵਾਨ ਵਲੋਂ ਗੋਲੀ ਚਲਾਈ ਗਈ। ਇਹ ਗੋਲੀ ਡੀ. ਜੇ. ਦਾ ਕੰਮ ਕਰਦੇ ਕਰਨ ਨਾਂ ਦੇ ਨੌਜਵਾਨ ਦੀ ਛਾਤੀ 'ਚ ਜਾ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਧਰ ਪੁਲਸ ਨੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Gurminder Singh

This news is Content Editor Gurminder Singh