ਖੁਸ਼ੀਆਂ ’ਚ ਪਏ ਕੀਰਣੇ, ਵਿਆਹ ਤੋਂ ਦੋ ਦਿਨ ਬਾਅਦ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

01/28/2022 11:08:51 PM

ਸੁਨਾਮ ਊਧਮ ਸਿੰਘ ਵਾਲਾ ( ਬਾਂਸਲ) : ਪਿੰਡ ਛਾਂਜਲੀ ਵਿਖੇ ਵਿਆਹ ਤੋਂ ਦੋ ਦਿਨ ਬਾਅਦ ਇਕ ਨੌਜਵਾਨ ਨੇ ਖੇਤ ਵਿਚ ਜਾ ਕੇ ਦਰੱਖਤ ਨਾਲ ਫਾਹਾ ਲੈ ਲਿਆ ਜਿਸ ਨਾਲ ਉਸਦੀ ਮੌਤ ਹੋ ਗਈ। ਨੌਜਵਾਨ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ, ਫਿਲਹਾਲ ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਛਾਂਜਲੀ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਵਾ ਸਿੰਘ ਨਾਮਕ ਵਿਅਕਤੀ ਦਾ ਫੋਨ ਆਇਆ ਸੀ ਕਿ ਗੁਰਦੀਪ ਸਿੰਘ ਨਾਮਕ ਨੌਜਵਾਨ ਨੇ ਖੇਤ ਵਿਚ ਜਾ ਕੇ ਫਾਹਾ ਲੈ ਲਿਆ ਹੈ।

ਇਹ ਵੀ ਪੜ੍ਹੋ : ਫਰੀਦਕੋਟ ’ਚ ਵੱਡੀ ਵਾਰਦਾਤ, ਘਰ ’ਚੋਂ ਮਿਲੀ ਜਨਾਨੀ ਦੀ ਬੁਰੀ ਤਰ੍ਹਾਂ ਕਤਲ ਕੀਤੀ ਲਾਸ਼

ਇਸ ਦੌਰਾਨ ਉਹ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਸ ਮੁਤਾਬਕ ਅਜੇ ਤਕ ਮੌਤ ਦੇ ਕਾਰਨਾਂ ਦਾ ਕੁਝ ਵੀ ਨਹੀਂ ਪਤਾ ਲੱਗਿਆ ਹੈ, ਜਿਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਵਿਵਾਦ ’ਚ ਘਿਰੇ ਨਵਜੋਤ ਸਿੱਧੂ, ਅਮਰੀਕਾ ਤੋਂ ਆਈ ਭੈਣ ਨੇ ਲਗਾਏ ਵੱਡੇ ਦੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh