ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ, ਵਿਆਹ 'ਚ ਚੱਲੀ ਗੋਲ਼ੀ ਨੇ ਘਰ 'ਚ ਵਿਛਾ ਦਿੱਤੇ ਸੱਥਰ

Tuesday, Sep 06, 2022 - 10:39 AM (IST)

ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ, ਵਿਆਹ 'ਚ ਚੱਲੀ ਗੋਲ਼ੀ ਨੇ ਘਰ 'ਚ ਵਿਛਾ ਦਿੱਤੇ ਸੱਥਰ

ਡੱਡੂਆਣਾ (ਤਰਸੇਮ) - ਪਿੰਡ ਵਡਾਲਾ ਜੌਹਲ ਵਿਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਵਿਆਹ ’ਚ ਗਏ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਪੁੱਤਰ ਜਗਜੀਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਹੀ ਦੋਸਤਾਂ ਨਾਲ ਪਿੰਡ ਨਿੱਝਰਪੁਰਾ ਵਿਖੇ ਵਿਆਹ ਵੇਖਣ ਗਿਆ ਹੋਇਆ ਸੀ। ਬਦਕਿਸਮਤੀ ਨਾਲ ਆਪਣੇ ਹੀ ਦੋਸਤ ਕੋਲੋਂ ਗੋਲੀ ਚੱਲਣ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਚੈਨ ਦੇ ਮਾਂ-ਪਿਓ ਦੀ ਤਕਰੀਬਨ 22 ਕੁ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦਾ ਪਾਲਣ ਪੋਸ਼ਣ ਉਸ ਦੇ ਦਾਦੇ ਕਸ਼ਮੀਰ ਸਿੰਘ ਨੇ ਕੀਤਾ ਸੀ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਪੜ੍ਹਨ ਲਈ ਕੈਨੇਡਾ ਚਲੀ ਗਈ ਹੈ। ਮ੍ਰਿਤਕ ਸੁਖਚੈਨ ਵੀ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ-ਗੁਰਦਾਸਪੁਰ ਹਾਈਵੇਅ 'ਤੇ ਟਰਾਲੇ ’ਚੋਂ ਮਿਲੀ ਡਰਾਈਵਰ ਦੀ ਲਾਸ਼, ਪੁਲਸ ਵੱਲੋਂ ਹੈਰਾਨੀਜਨਕ ਖ਼ੁਲਾਸਾ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News