ਵਿਆਹ ਤੋਂ ਪੰਜ ਮਹੀਨੇ ਬਾਅਦ ਹੀ ਪਤਨੀ ਦੀ ਚੁੰਨੀ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰ ਦੇਵੇਗੀ ਹੈਰਾਨ

Saturday, Dec 05, 2020 - 09:02 PM (IST)

ਜ਼ੀਰਾ (ਸਤੀਸ਼) : ਜ਼ੀਰਾ 'ਚ ਇਕ ਨੌਜਵਾਨ ਵਲੋਂ ਪਤਨੀ ਅਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀਪ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਵਿਆਹ ਲਗਭਗ ਪੰਜ ਮਹੀਨੇ ਪਹਿਲਾਂ ਹੋਇਆ ਸੀ ਅਤੇ ਉਸ ਦੇ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਨ੍ਹਾਂ ਦੀ ਨੂੰਹ ਦੀਪ ਨੂੰ ਸਾਡੇ ਤੋਂ (ਮਾਂ-ਬਾਪ) ਤੋਂ ਵੱਖ ਹੋਣ ਲਈ ਮਜਬੂਰ ਕਰਨ ਲੱਗ ਪਈ ਜਿਸ 'ਤੇ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਤੋਂ ਵੱਖ ਹੋਣ ਤੋਂ ਇਨਕਾਰ ਕਰ ਦਿੱਤਾ। ਇਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਰਹਿਣ ਲੱਗਾ।

ਇਹ ਵੀ ਪੜ੍ਹੋ : NRI ਪਤੀ ਨੂੰ ਤਬਾਹ ਕਰਨ ਲਈ ਸ਼ਾਤਰ ਪਤਨੀ ਨੇ ਖੇਡੀ ਚਾਲ, ਕਰਤੂਤ ਖੁੱਲ੍ਹੀ ਤਾਂ ਪੁਲਸ ਵੀ ਰਹਿ ਗਈ ਹੈਰਾਨ

ਉਨ੍ਹਾਂ ਦੱਸਿਆ ਕਿ ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਵੱਖ ਵੀ ਕਰ ਦਿੱਤਾ ਪਰ ਫਿਰ ਉਨ੍ਹਾਂ ਦੀ ਨੂੰਹ ਉਨ੍ਹਾਂ ਦੇ ਮੁੰਡੇ ਨੂੰ ਆਪਣਾ ਸਾਰਾ ਸਮਾਨ ਵੇਚ-ਵੱਟ ਕੇ ਆਪਣੇ ਪੇਕੇ ਘਰ ਰਹਿਣ ਲਈ ਮਜਬੂਰ ਕਰਨ ਲੱਗੀ ਅਤੇ ਉਨ੍ਹਾਂ ਦੇ ਪੁੱਤਰ ਨਾਲ ਝਗੜਾ ਕਰਕੇ ਆਪਣੇ ਪੇਕੇ ਘਰ ਚਲੀ ਗਈ।

ਇਹ ਵੀ ਪੜ੍ਹੋ : ਬਠਿੰਡਾ 'ਚ ਪੁੱਤ ਨੇ ਟੱਪੀਆਂ ਦਰਿੰਦਗੀ ਦੀਆਂ ਹੱਦਾਂ, ਗੰਢਾਸੇ ਨਾਲ ਵੱਢਿਆ ਪਿਉ

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਦੀਪ ਆਪਣੇ ਸਹੁਰੇ ਘਰ ਪਤਨੀ ਨੂੰ ਵਾਪਸ ਲੈਣ ਗਿਆ, ਜਿਸ 'ਤੇ ਉਸਨੇ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੇ ਪੁੱਤਰ ਨੇ ਘਰ ਆ ਕੇ ਪਤਨੀ ਦੀ ਚੁੰਨੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਮਾਤਾ-ਪਿਤਾ ਨੇ ਪੁਲਸ ਪ੍ਰਸ਼ਾਸਨ ਤੋਂ ਕੁੜੀ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੁਹਾਰ ਲਗਾਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਪਿੱਪਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਮੁੰਡੇ ਨੂੰ ਕੈਨੇਡਾ ਭੇਜਣ ਦੇ ਲਾਰੇ 'ਚ ਫਸਿਆ ਪਰਿਵਾਰ, ਉਹ ਹੋਇਆ ਜੋ ਸਚਿਆ ਨਾ ਸੀ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ, ਕੁਮੈਂਟ ਕਰਕੇ ਜ਼ਰੂਰ ਦਿਓ ਆਪਣੇ ਵਿਚਾਰ?


Gurminder Singh

Content Editor

Related News