ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਬਣਾਏ ਸਰੀਰਕ ਸਬੰਧ, ਕੀਤਾ ਗਰਭਵਤੀ

Saturday, Jan 01, 2022 - 05:36 PM (IST)

ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਬਣਾਏ ਸਰੀਰਕ ਸਬੰਧ, ਕੀਤਾ ਗਰਭਵਤੀ

ਫਾਜ਼ਿਲਕਾ (ਸੁਖਵਿੰਦਰ ਥਿੰਦ ਆਲਮਸ਼ਾਹ) : ਅਬੋਹਰ ਦੇ ਇਕ ਇਲਾਕੇ ਦੀ ਲੜਕੀ ਨੇ ਆਪਣੇ ਪ੍ਰੇਮੀ ’ਤੇ ਆਰੋਪ ਲਗਾਏ ਹਨ ਕਿ ਪਿਛਲੇ ਕਈ ਸਾਲਾਂ ਤੋਂ ਉਹ ਇਕੱਠੇ ਸਕੂਲ ’ਚ ਪੜ੍ਹਾਈ ਕਰ ਰਹੇ ਸਨ ਤਾਂ ਇਸ ਦੌਰਾਨ ਉਸ ਨੂੰ ਰਕੇਸ਼ ਕੁਮਾਰ ਨਾਲ ਪਿਆਰ ਹੋ ਗਿਆ ਤਾਂ ਉਸਦਾ ਪ੍ਰੇਮੀ ਉਸ ਨੂੰ ਵਿਆਹ ਦਾ ਝਾਂਸਾ ਦਿੰਦਾ ਰਿਹਾ ਅਤੇ ਨਾਲ ਹੀ ਉਸ ਨਾਲ ਸਰੀਰਕ ਸਬੰਧ ਵੀ ਬਣਾਉਂਦਾ ਰਿਹਾ, ਇਸ ਦੌਰਾਨ ਉਹ ਪਿਛਲੇ ਕਈ ਮਹੀਨਿਆਂ ਤੋਂ ਗਰਭਵਤੀ ਹੈ।

ਉਸਨੇ ਦੋਸ਼ ਲਗਾਏ ਕਿ ਉਸਦਾ ਪ੍ਰੇਮੀ ਹੁਣ ਵਿਆਹ ਕਰਵਾਉਣ ਲਈ ਤਿਆਰ ਨਹੀਂ ਹੈ ਜਿਸਦੇ ਚੱਲਦੇ ਉਸ ਵੱਲੋਂ ਬੀਤੇ ਦਿਨੀਂ ਥਾਣਾ ਖੂਈਆਂ ਸਰਵਰ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾਈ ਤਾਂ ਥਾਣਾ ਮੁੱਖੀ ਰਾਜਬੀਰ ਕੌਰ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਇਸ ਸਮੇਂ ਉਨ੍ਹਾਂ ਵੱਲੋਂ ਲੜਕੀ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਈ ਗਈ ਹੈ ਅਤੇ ਮੁਲਜ਼ਮ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।


author

Gurminder Singh

Content Editor

Related News