ਵਿਆਹ ਦਾ ਲਾਰਾ ਲਗਾ ਕੇ ਕੁੜੀ ਨੂੰ ਕੀਤਾ ਗਰਭਵਤੀ, ਜਬਰ-ਜ਼ਿਨਾਹ ਦਾ ਮਾਮਲਾ ਦਰਜ

Saturday, Apr 02, 2022 - 05:55 PM (IST)

ਵਿਆਹ ਦਾ ਲਾਰਾ ਲਗਾ ਕੇ ਕੁੜੀ ਨੂੰ ਕੀਤਾ ਗਰਭਵਤੀ, ਜਬਰ-ਜ਼ਿਨਾਹ ਦਾ ਮਾਮਲਾ ਦਰਜ

ਰਾਜਪੁਰਾ (ਮਸਤਾਨਾ) : ਥਾਣਾ ਸਦਰ ਦੀ ਪੁਲਸ ਨੇ ਇਕ ਕੁੜੀ ਦੀ ਸ਼ਿਕਾਇਤ ’ਤੇ ਇਕ ਨੌਜਵਾਨ ਖ਼ਿਲਾਫ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੀੜਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਸੰਜੇ ਨਾਮ ਦਾ ਨੌਜਵਾਨ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਕੁਝ ਸਮੇਂ ਬਾਅਦ ਲੜਕੀ ਗਰਭਵਤੀ ਹੋ ਗਈ ਅਤੇ ਉਸ ਨੇ ਇਕ ਬੱਚੇ ਨੂੰ ਜਨਮ ਦੇ ਦਿੱਤਾ ਹੈ।

ਇਸ ਦੌਰਾਨ ਜਦੋਂ ਲੜਕੀ ਨੇ ਵਿਆਹ ਕਰਵਾਉਣ ਲਈ ਕਿਹਾ ਤਾਂ ਲੜਕੇ ਨੇ ਇਨਕਾਰ ਕਰ ਦਿੱਤਾ, ਜਿਸ ਕਾਰਨ ਥਾਣਾ ਸਦਰ ਦੀ ਪੁਲਸ ਨੇ ਸੰਜੇ ਕੁਮਾਰ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


author

Gurminder Singh

Content Editor

Related News