ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਲੈ ਕੇ ਹੋਇਆ ਫਰਾਰ, ਮਾਮਲਾ ਦਰਜ

Saturday, May 14, 2022 - 05:13 PM (IST)

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਲੈ ਕੇ ਹੋਇਆ ਫਰਾਰ, ਮਾਮਲਾ ਦਰਜ

ਮੋਗਾ (ਅਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਦੀ ਇਕ 16 ਸਾਲਾ ਨਾਬਾਲਗ ਲੜਕੀ ਨੂੰ ਉਸਦੇ ਕਥਿਤ ਪ੍ਰੇਮੀ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੁਲਸ ਵੱਲੋਂ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਲੜਕੀ ਦੇ ਪਿਤਾ ਨੇ ਕਿਹਾ ਕਿ ਬੀਤੀ 11 ਮਈ ਨੂੰ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਕੇ ਲੈ ਗਿਆ।

ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੱਧਰ ’ਤੇ ਲੜਕੀ ਦੀ ਬਹੁਤ ਭਾਲ ਕੀਤੀ, ਕੋਈ ਸੁਰਾਗ ਨਾ ਮਿਲਣ ’ਤੇ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਲੜਕੀ ਅਤੇ ਲੜਕੇ ਦੇ ਲੁਕਣ ਵਾਲੇ ਸ਼ੱਕੀ ਠਿਕਾਣਿਆਂ ’ਤੇ ਛਾਪਾਮਾਰੀ ਕਰ ਰਹੇ ਹਨ।


author

Gurminder Singh

Content Editor

Related News