ਵਿਆਹੁਤਾ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਮਾਮਲੇ ’ਚ 7 ਖ਼ਿਲਾਫ ਕੇਸ ਦਰਜ

Sunday, May 14, 2023 - 06:21 PM (IST)

ਵਿਆਹੁਤਾ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਮਾਮਲੇ ’ਚ 7 ਖ਼ਿਲਾਫ ਕੇਸ ਦਰਜ

ਪਟਿਆਲਾ (ਬਲਜਿੰਦਰ) : ਵਿਆਹੁਤਾ ਨੂੰ ਆਤਮਹੱਤਿਆ ਕਰਨ ਲਈ ਮਜਬੂਰ ਕਰਨ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ ਪਤੀ ਸਮੇਤ 7 ਲੋਕਾਂ ਖਿਲਾਫ 306 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮਾਨ ਸਿੰਘ ਪੁੱਤਰ ਮਹਿੰਦਰ ਸਿੰਘ, ਸੁਦੇਸ਼ ਰਾਣੀ ਪਤਨੀ ਮਹਿੰਦਰ ਸਿੰਘ, ਮਹਿਕ ਪਤਨੀ ਸ਼ੇਰ ਸਿੰਘ, ਸ਼ੇਰ ਸਿੰਘ ਪੁੱਤਰ ਮਹਿੰਦਰ ਦਿਸੰਘ, ਪੰਮੋ ਪਤਨੀ ਰਿੰਕੂ, ਮਨੀ, ਰਿੰਕੂ ਵਾਸੀ ਸਿੱਧਸਰ ਅਲੋਹਰਾਂ ਖੁਰਦ ਨਾਭਾ ਵਜੋਂ ਹੋਈ।

ਇਸ ਮਾਮਲੇ ਵਿਚ ਜਸਵੰਤ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਸ਼ੀਸ਼ ਮਹਿਲ ਕਾਲੋਨੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਹਰਜੋਤ ਕੌਰ ਦਾ ਵਿਆਹ ਮਾਨ ਸਿੰਘ ਨਾਲ ਸਾਲ 2016 ਵਿਚ ਹੋਇਆ। ਵਿਆਹ ਤੋਂ ਬਾਅਦ ਦੋਵਾਂ ’ਚ ਤਕਰਾਰ ਰਹਿਣ ਕਾਰਨ ਕੋਰਟ ਵਿਚ ਕੇਸ ਚੱਲ ਰਿਹਾ ਸੀ, ਜਿਸ ਕਾਰਨ ਹਰਜੋਤ ਕੌਰ ਕਾਫੀ ਜ਼ਿਆਦਾ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਸ ਨੇ ਉਕਤ ਵਿਅਕਤੀਆਂ ਤੋਂ ਪ੍ਰੇਸ਼ਾਨ ਹੋ ਕੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News