ਵਿਆਹੁਤਾ ਔਰਤ ਨੇ ਲਾਇਆ ਫਾਹਾ
Friday, Feb 09, 2018 - 01:22 PM (IST)

ਪੱਟੀ (ਬੇਅੰਤ) : ਬੀਤੀ ਰਾਤ ਸ਼ਹਿਰ ਦੇ ਵਾਰਡ ਨੰਬਰ 6 ਅੰਦਰ ਵਿਆਹੁਤਾ ਵੱਲੋਂ ਫਾਹਾ ਲਗਾ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਮੁਖੀ ਸਿਟੀ ਪੱਟੀ ਦੇ ਪੁਲਸ ਅਧਿਕਾਰੀ ਇੰਸਪੈਕਟਰ ਕੰਵਲਜੀਤ ਸਿੰਘ ਦੱਸਿਆ ਕਿ ਮ੍ਰਿਤਕ ਔਰਤ ਦੇ ਭਰਾ ਰਣਜੀਤ ਸਿੰਘ ਉਰਫ ਰਾਜੂ ਨੇ ਦੱਸਿਆ ਕਿ ਮੇਰੀ ਭੈਣ ਬਲਜਿੰਦਰ ਕੌਰ (28) ਦਾ ਵਿਆਹ ਵਰਿੰਦਰ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਗਲੀ ਪੰਡਤਾਂ ਵਾਲੀ ਵਾਰਡ ਨੰਬਰ 6 ਪੱਟੀ ਨਾਲ ਹੋਇਆ ਸੀ ਅਤੇ ਦਿਮਾਗੀ ਤੌਰ 'ਤੇ ਮ੍ਰਿਤਕ ਬਲਜਿੰਦਰ ਕੌਰ ਪ੍ਰੇਸ਼ਾਨ ਰਹਿੰਦੀ ਸੀ, ਜਿਸ ਕਰਕੇ ਬੀਤੀ ਰਾਤ ਉਸ ਨੇ ਫਾਹਾ ਲਗਾ ਲਿਆ।
ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਸਿਵਲ ਹਸਤਪਤਾਲ ਤੋਂ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।