ਵਿਆਹੁਤਾ ਔਰਤ ਨਾਲ ਜਬਰ-ਜ਼ਨਾਹ
Wednesday, Feb 07, 2018 - 04:59 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਇਕ ਵਿਆਹੁਤਾ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ 4 ਵਿਅਕਤੀਆਂ ਖਿਲਾਫ ਥਾਣਾ ਧਰਮਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤਾ ਨੇ ਇਕ ਦਰਖਾਸਤ ਐੱਸ. ਐੱਸ. ਪੀ. ਸੰਗਰੂਰ ਨੂੰ ਦਿੱਤੀ ਸੀ ਕਿ ਉਹ ਗਿੱਦੜਿਆਣੀ ਤੋਂ ਦਵਾਈ ਲੈ ਕੇ ਸੁਨਾਮ ਜਾਣ ਲਈ ਸਾਧਨ ਦੀ ਉਡੀਕ ਕਰ ਰਹੀ ਸੀ ਕਿ ਮੱਖਣ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਮਿਰਜ਼ਾ ਪੱਤੀ ਨਮੋਲ, ਸ਼ੁਭਮ ਬਾਂਸਲ ਪੁੱਤਰ ਵਿਨੋਦ ਬਾਂਸਲ ਵਾਸੀ ਇੰਦਰਾ ਵਾਸੀ ਸੁਨਾਮ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਸੁਨਾਮ ਛੱਡ ਦੇਣ ਦੇ ਬਹਾਨੇ ਕਾਰ 'ਚ ਬਿਠਾ ਲਿਆ ਅਤੇ ਰਸਤੇ 'ਚ ਉਸ ਨਾਲ ਜਬਰ-ਜ਼ਨਾਹ ਕੀਤਾ।
ਪੁਲਸ ਨੇ ਪੀੜਤਾ ਦੀ ਦਰਖਾਸਤ 'ਤੇ ਪੜਤਾਲ ਕਰਨ ਉਪਰੰਤ ਮੁਲਜ਼ਮ ਵਿਰੁੱਧ ਜਬਰ-ਜ਼ਨਾਹ ਦਾ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।