ਸਹੁਰਿਆਂ ਦਾ ਤਸ਼ੱਦਦ ਨਾ ਸਹਾਰ ਸਕੀ ਚਾਵਾਂ ਨਾਲ ਵਿਆਹੀ ਧੀ, ਨਿੱਤ ਦੇ ਕਲੇਸ਼ ਤੋਂ ਦੁਖ਼ੀ ਨੇ ਚੁੱਕਿਆ ਖ਼ੌਫਨਾਕ ਕਦਮ

Friday, Feb 17, 2023 - 12:38 PM (IST)

ਸਹੁਰਿਆਂ ਦਾ ਤਸ਼ੱਦਦ ਨਾ ਸਹਾਰ ਸਕੀ ਚਾਵਾਂ ਨਾਲ ਵਿਆਹੀ ਧੀ, ਨਿੱਤ ਦੇ ਕਲੇਸ਼ ਤੋਂ ਦੁਖ਼ੀ ਨੇ ਚੁੱਕਿਆ ਖ਼ੌਫਨਾਕ ਕਦਮ

ਬਠਿੰਡਾ (ਸੁਖਵਿੰਦਰ) : ਬਠਿੰਡਾ ਵਿਖੇ ਦਾਜ ਦੇ ਲੋਭੀ ਸਹੁਰਿਆਂ ਵੱਲੋਂ ਚੰਗ ਪ੍ਰੇਸ਼ਾਨ ਕਰਨ ਦੇ ਚੱਲਦਿਆਂ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਆਹੁਤਾ ਦੀ ਪਛਾਣ ਮੰਨਿਦਰ ਕੌਰ (23) ਵਾਸੀ ਬਠਿੰਡਾ ਵਜੋਂ ਹੋਈ ਹੈ। ਥਰਮਲ ਪੁਲਸ ਨੇ ਵਿਆਹੁਤਾ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ਾਂ ’ਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਮੋਗਾ 'ਚ ਵਿਅਕਤੀ ਨੇ ਅੱਗ ਲਾ ਕੇ ਕੀਤੀ ਖ਼ੁਦਕੁਸ਼ੀ

ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਮ੍ਰਿਤਕ ਵਿਆਹੁਤਾ ਦੀ ਮਾਤਾ ਅਮਰਜੀਤ ਕੌਰ ਦੱਸਿਆ ਕਿ ਉਸਦੀ ਕੁੜੀ ਮਨਿੰਦਰ ਕੌਰ ਦਾ ਵਿਆਹ ਮਨਪ੍ਰੀਤ ਸਿੰਘ ਵਾਸੀ ਨੇਹੀਆਵਾਲਾ ਨਾਲ ਹੋਇਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਵਿਆਹ ਦੌਰਾਨ ਉਸ ਵੱਲੋਂ ਆਪਣੀ ਹੈਸੀਅਤ ਮੁਤਾਬਕ ਦਾਜ ਵੀ ਦਿੱਤਾ ਸੀ ਪਰ ਮੁਲਜ਼ਮ ਉਸਦੀ ਕੁੜੀ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਉਸਦੀ ਕੁੱਟਮਾਰ ਵੀ ਕਰਦੇ ਸਨ।

ਇਹ ਵੀ ਪੜ੍ਹੋ- ਪਿਤਾ ਦੀ ਮੌਤ ਦਾ ਗਮ ਸਹਾਰ ਨਾ ਸਕਿਆ ਪੁੱਤ, ਪੁਲਸ ਮੁਲਾਜ਼ਮ ਦੇ ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸਹੁਰੇ ਪਰਿਵਾਰ ਦੀ ਕੁੱਟਮਾਰ ਤੋਂ ਤੰਗ ਆ ਕੇ ਉਸਦੀ ਕੁੜੀ ਨੇ ਜ਼ਹਿਰਿਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ । ਉਨ੍ਹਾਂ ਦੋਸ਼ ਲਗਾਇਆ ਕਿ ਮੁਲਜ਼ਮ ਮਨਪ੍ਰੀਤ ਸਿੰਘ, ਹਰਪ੍ਰੀਤ ਕੌਰ ਪੁੱਤਰੀ ਕੇਵਲ ਸਿੰਘ, ਸੁਰਬਜੀਤ ਕੌਰ ਪਤਨੀ ਕੇਵਲ ਸਿੰਘ ਅਤੇ ਕੇਵਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਨੇਹੀਆਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News