ਪਾਕਿ ''ਚ ਬੈਠੇ ਪ੍ਰੇਮੀ ਨਾਲ ਮਿਲ ਰਚੀ ਸਾਜ਼ਿਸ਼, ਕੁੜੀ ਨੇ ਆਪਣੀ ਤੇ ਭੂਆ ਦੀ ਅਸ਼ਲੀਲ ਫੋਟੋ ਕੀਤੀ ਵਾਇਰਲ

09/15/2023 6:44:45 PM

ਜੀਰਾ (ਅਕਾਲੀਆਂਵਾਲਾ) : ਸਥਾਨਕ ਸ਼ਹਿਰ ਦੀ ਇਕ ਵਿਆਹੁਤਾ ਵੱਲੋਂ ਪਾਕਿਸਤਾਨ ’ਚ ਬੈਠੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਅਤੇ ਸਹੁਰੇ ਪਰਿਵਾਰ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਅਸ਼ਲੀਲ ਫੋਟੋ ਅੱਪਲੋਡ ਕਰ ਦਿੱਤੀ ਹੈ। ਇਸ ਸੰਬੰਧ ਵਿਚ ਪੀੜਤ ਪਤੀ ਨੇ ਡੀ.ਐੱਸ.ਪੀ. ਜ਼ੀਰਾ ਤੋਂ ਇਲਾਵਾ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ। ਪੀੜਤ ਨੇ ਉਕਤ ਪੁਲਸ ਅਧਿਕਾਰੀਆਂ ਨੂੰ ਭੇਜੇ ਗਏ ਲਿਖਤੀ ਸ਼ਿਕਾਇਤ ਪੱਤਰਾਂ ਵਿਚ ਦੋਸ਼ ਲਗਾਇਆ ਹੈ ਕਿ ਉਸ ਦੀ ਪਤਨੀ ਦੇ ਪਾਕਿਸਤਾਨ ਵਿਚ ਬੈਠੇ ਇਮਾਮ ਸ਼ੇਖ ਅਬੂ ਬੱਕਰ ਨਾਮਕ ਵਿਅਕਤੀ ਦੇ ਨਾਲ ਕਥਿਤ ਤੌਰ ’ਤੇ ਨਾਜਾਇਜ਼ ਸਬੰਧ ਹਨ ਅਤੇ ਉਹ ਵਟਸਐਪ ਕਾਲ ’ਤੇ ਉਸ ਦੇ ਨਾਲ ਅਕਸਰ ਹੀ ਗੱਲਬਾਤ ਕਰਦੀ ਰਹਿੰਦੀ ਹੈ।

ਇਹ ਵੀ ਪੜ੍ਹੋ-  ਬਾਕਸਿੰਗ ਖਿਡਾਰਨ ਨਾਲ ਸਰੀਰਕ ਸੰਬੰਧ ਬਣਾਉਣ ਮਗਰੋਂ ਕਰਵਾ 'ਤਾ ਗਰਭਪਾਤ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਸ ਨੇ ਦੱਸਿਆ ਕਿ ਇੱਥੇ ਹੀ ਬੱਸ ਨਹੀਂ ਸਗੋਂ ਉਸ ਦੀ ਪਤਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਆਪਣੀ ਆਈ. ਡੀ. ਬਣਾਈ ਹੋਈ ਹੈ, ਜਿਸ ’ਤੇ ਉਸ ਨੇ ਆਪਣੀ ਤੇ ਉਸ ਦੀ ਭੂਆ ਦੀ ਫੋਟੋ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਕੇ ਅਸ਼ਲੀਲ ਫੋਟੋ ਅਪਲੋਡ ਕਰ ਦਿੱਤੀ ਹੈ, ਜਿਸ ਕਾਰਨ ਸਮਾਜ ਵਿਚ ਉਸ ਦੇ ਅਕਸ ਨੂੰ ਢਾਹ ਲੱਗ ਰਹੀ ਹੈ।

ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜ 'ਤਾ ਪਰਿਵਾਰ, ਪਤਨੀ ਦੀਆਂ ਹਰਕਤਾਂ ਤੋਂ ਤੰਗ ਪਤੀ ਨੇ ਗਲ ਲਾਈ ਮੌਤ

ਵਰਣਨਯੋਗ ਹੈ ਕਿ ਅਸ਼ਲੀਲ ਫੋਟੋ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੇ ਦੋਸ਼ ਵਿਚ ਫਰੀਦਕੋਟ ਪੁਲਸ ਨੇ ਪੀੜਤ ਵਿਅਕਤੀ ਦੀ ਪਤਨੀ ਦੇ ਖਿਲਾਫ਼ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ। ਸ਼ਿਕਾਇਤ ਦੇ ਅਧਾਰ ’ਤੇ ਜ਼ੀਰਾ ਪੁਲਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  CM ਮਾਨ ਤੇ ਕੇਜਰੀਵਾਲ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕੀਤੇ ਕਈ ਵੱਡੇ ਐਲਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan