ਚਾਵਾਂ ਨਾਲ ਵਿਆਹੀ ਧੀ ਦੀ ਲਾਸ਼ ਦੇਖ ਮਾਪਿਆਂ ਦਾ ਨਿਕਲਿਆ ਤ੍ਰਾਹ, ਸਹੁਰਾ ਪਰਿਵਾਰ ’ਤੇ ਲਗਾਏ ਵੱਡੇ ਦੋਸ਼

Friday, Mar 31, 2023 - 01:52 PM (IST)

ਚਾਵਾਂ ਨਾਲ ਵਿਆਹੀ ਧੀ ਦੀ ਲਾਸ਼ ਦੇਖ ਮਾਪਿਆਂ ਦਾ ਨਿਕਲਿਆ ਤ੍ਰਾਹ, ਸਹੁਰਾ ਪਰਿਵਾਰ ’ਤੇ ਲਗਾਏ ਵੱਡੇ ਦੋਸ਼

ਪੱਟੀ (ਸੌਰਭ)- ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਸਭਰਾ ਵਿਖੇ ਵਿਆਹੁਤਾ ਕੁੜੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਕੁੜੀ ਦੇ ਪੇਕੇ ਪਰਿਵਾਰ ਨੇ ਸਹੁਰਿਆ 'ਤੇ ਦਾਜ ਖਾਤਰ ਉਨ੍ਹਾਂ ਦੀ ਧੀ ਨੂੰ ਮਾਰਨ ਦਾ ਇਲਜ਼ਾਮ ਲਗਾਇਆ ਹੈ। ਜਾਣਕਾਰੀ ਮੁਤਾਬਕ ਕੁੜੀ ਦੇ ਗਲੇ ਉਤੇ ਨਿਸ਼ਾਨ ਵੀ ਦੇਖਣ ਨੂੰ ਮਿਲੇ ਹਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਕਰਮ ਸਿੰਘ ਨੇ ਕੀਤੀ ਖੁਦਕੁਸ਼ੀ

ਮ੍ਰਿਤਕਾ ਦੀ ਪਹਿਚਾਣ ਨਵਜੋਤ ਕੌਰ ਪਤਨੀ ਬਲਰਾਜ ਸਿੰਘ ਵਜੋਂ ਹੋਈ ਹੈ। ਨਵਜੋਤ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਨਵਜੋਤ ਕੌਰ ਦਾ ਕਰੀਬ ਢਾਈ ਸਾਲ ਪਹਿਲਾਂ ਪਿੰਡ ਸਭਰਾ ਦੇ ਵਸਨੀਕ ਬਲਰਾਜ ਸਿੰਘ ਨਾਲ ਹੋਇਆ ਸੀ, ਜ਼ੋ ਕਿ ਫੌਜ਼ ਵਿਚ ਨੌਕਰੀ ਕਰਦਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਵਿਆਹ ਮੌਕੇ ਵੀ ਧੀ ਨੂੰ ਕਾਫ਼ੀ ਦਾਜ ਦਿੱਤਾ, ਇਸ ਤੋਂ ਬਾਅਦ ਵੀ ਉਨ੍ਹਾਂ ਵੱਲੋਂ ਹੋਰ ਦਾਜ ਦੀ ਮੰਗ ਕੀਤੀ ਜਾਂਦੀ ਰਹੀ। 

ਇਹ ਵੀ ਪੜ੍ਹੋ-  ਅੰਮ੍ਰਿਤਪਾਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ

ਇਸ ਦੇ ਚਲਦਿਆ ਸਹੁਰਿਆ ਨੇ ਕੁੜੀ ਨੂੰ ਫਾਹਾ ਦੇ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਸਦਰ ਪੱਟੀ ਦੇ ਐੱਸ.ਐੱਚ.ਓ ਹਰਜਿੰਦਰ ਸਿੰਘ ਨੇ ਕਿਹਾ ਕਿ ਕੁੜੀ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- 9 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ‘ਗੁਰੂ ਕ੍ਰਿਪਾ ਯਾਤਰਾ’ ਟ੍ਰੇਨ, ਇਨ੍ਹਾਂ ਤਖ਼ਤਾਂ ਦੇ ਹੋ ਸਕਣਗੇ ਦਰਸ਼ਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News