ਸਹੁਰੇ ਪਰਿਵਾਰ ਨੇ ਨਵ-ਵਿਆਹੁਤਾ ਨੂੰ ਜ਼ਹਿਰੀਲੀ ਚੀਜ਼ ਦੇ ਕੇ ਉਤਾਰਿਆ ਮੌਤ ਦੇ ਘਾਟ

Wednesday, Apr 01, 2020 - 02:00 PM (IST)

ਸਹੁਰੇ ਪਰਿਵਾਰ ਨੇ ਨਵ-ਵਿਆਹੁਤਾ ਨੂੰ ਜ਼ਹਿਰੀਲੀ ਚੀਜ਼ ਦੇ ਕੇ ਉਤਾਰਿਆ ਮੌਤ ਦੇ ਘਾਟ

ਅਜਨਾਲਾ (ਗੁਰਿੰਦਰ ਸਿੰਘ ਬਾਠ) : ਅਜਨਾਲਾ ਦੇ ਬਾਹਰੀ ਪਿੰਡ ਧਾਰੀਵਾਲ ਕਲੇਰ ਵਿਖੇ ਬੀਤੀ ਰਾਤ ਇਕ ਨਵ ਵਿਆਹੁਤਾ ਨੂੰ ਕਥਿਤ ਤੌਰ 'ਤੇ ਉਸ ਦੇ ਸਹੁਰੇ ਵੱਲੋਂ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਸਤੀਸ਼ ਕੁਮਾਰ ਨੇ ਦੱਸਿਆ ਕਿ ਬਲਵੰਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਉੱਗਰ ਔਲਖ ਵੱਲੋਂ ਪੁਲਸ ਨੂੰ ਦਿੱਤੇ ਬਿਆਨ 'ਚ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਕੁੜੀ ਗੁਰਲੀਨ ਕੌਰ ਨੂੰ ਉਸ ਦਾ ਪਤੀ, ਸੱਸ,ਨਨਾਣ ਅਤੇ ਸਹੁਰੇ ਵੱਲੋਂ ਤੰਗ ਪ੍ਰੇਸ਼ਾਨ ਕੀਤੀ ਜਾਂਦਾ ਹੈ ਅਤੇ ਬੀਤੇ ਦਿਨੀਂ ਸਹੁਰੇ ਪਰਿਵਾਰ ਵਲੋਂ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕੁੜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਹ ਵੀ ਪੜ੍ਹੋ ► ਲੁਧਿਆਣਾ 'ਚ ਕਰਫਿਊ ਦੌਰਾਨ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਥਾਣਾ ਮੁਖੀ ਅਜਨਾਲਾ ਸ੍ਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕਾ ਗੁਰਲੀਨ ਕੌਰ ਦੇ ਪਤੀ ਜਸਕਰਨ ਸਿੰਘ, ਸਹੁਰਾ ਦਿਲਬਾਗ ਸਿੰਘ, ਸੱਸ ਰਾਜ ਕੌਰ ਅਤੇ ਨਨਾਣ ਖਿਲਾਫ ਥਾਣਾ ਅਜਨਾਲਾ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ 'ਚ ਕੁਲ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ► ਅਮਰੀਕਾ ਦਾ ਦਾਅਵਾ 5 ਮਿੰਟ 'ਚ ਕੋਰੋਨਾ ਦੀ ਪੁਸ਼ਟੀ, ਇੱਧਰ ਪੰਜਾਬ 'ਚ ਚਿੰਤਾਜਨਕ ਹਾਲਾਤ 


author

Anuradha

Content Editor

Related News