ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ
Thursday, May 03, 2018 - 01:47 PM (IST)

ਤਲਵੰਡੀ ਸਾਬੋ (ਮੁਨੀਸ਼) : ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲ 'ਚ ਇਕ ਵਿਆਹੁਤਾ ਨੇ ਆਪਣੀ ਸੱਸ ਅਤੇ ਮਾਸੀ ਸੱਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਮ੍ਰਿਤਕਾ ਦੀ ਸੱਸ ਵਲੋਂ ਉਸ ਨੂੰ ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸ ਨੂੰ ਮਾਰ ਦਿੱਤਾ ਗਿਆ ਹੈ। ਫਿਲਹਾਲ ਤਲਵੰਡੀ ਸਾਬੋ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।