ਵਿਆਹੁਤਾ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਆਤਮਹੱਤਿਆ

Thursday, May 20, 2021 - 07:35 PM (IST)

ਵਿਆਹੁਤਾ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਆਤਮਹੱਤਿਆ

ਅੱਪਰਾ (ਦੀਪਾ) : ਕਰੀਬੀ ਪਿੰਡ ਸਮਰਾੜ੍ਹੀ ਦੇ ਵਸਨੀਕ ਇੱਕ 50 ਸਾਲਾ ਵਿਆਹੁਤਾ ਵਿਅਕਤੀ ਨੇ ਬੀਤੀ ਸ਼ਾਮ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਵਿੰਦਰ ਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਹੁਸਨ ਲਾਲ ਪੁੱਤਰ ਚਰਨਾ ਰਾਮ (50) ਪੇਂਟ ਦਾ ਕੰਮ ਕਰਦਾ ਸੀ, ਜਿਸਦਾ ਵਿਆਹ ਲਗਭਗ 20-22 ਸਾਲ ਪਹਿਲਾਂ ਹੋਇਆ ਸੀ | ਮਿ੍ਤਕ ਵਿਅਕਤੀ ਦੇ ਕੋਈ ਬੱਚਾ ਨਹੀਂ ਸੀ। ਉਪਰੋਂ ਕੋਰੋਨਾ ਮਹਾਮਾਰੀ ਦੇ ਕਾਰਣ ਕੰਮ ਨਾ ਮਿਲਣ ਕਾਰਣ ਉਹ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿਣ ਲੱਗ ਪਿਆ |

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਔਰਤ ਨੇ ਫਾਹ ਲਗਾ ਕੇ ਦਿੱਤੀ ਜਾਨ

PunjabKesari

ਬੀਤੀ ਸ਼ਾਮ ਲਗਭਗ 5 ਵਜੇ ਜਦੋਂ ਉਸਦੀ ਪਤਨੀ ਪੇਕੇ ਗਈ ਹੋਈ ਸੀ ਤਾਂ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਬਾਅਦ 'ਚ ਜ਼ਹਿਰੀਲਾ ਪਦਾਰਥ ਨਿਗਲਣ ਬਾਰੇ ਪਰਿਵਾਰਿਕ ਮੈਂਬਰਾਂ ਨੂੰ ਦੱਸ ਦਿੱਤਾ। ਪਰਿਵਾਰਿਕ ਮੈਂਬਰਾਂ ਨੇ ਉਸਨੂੰ ਤਰੁੰਤ ਸਰਕਾਰੀ ਹਸਪਤਾਲ ਗੋਰਾਇਆ ਦਾਖ਼ਲ ਕਰਵਾਇਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਜਲੰਧਰ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸਦੀ ਮੌਤ ਹੋ ਗਈ | ਪੁਲਸ ਨੇ ਪਰਿਵਾਰਿਕ ਮੈਂਬਰਾਂ ਦੇ ਲਿਖਤੀ ਬਿਆਨਾਂ 'ਤੇ 174 ਦੀ ਕਾਰਵਾਈ ਕਰਦੇ ਹੋਏ ਮਿ੍ਤਕ ਦੀ ਲਾਸ਼ ਦਾ ਸਿਵਲ ਹਸਪਤਾਲ ਫਿਲੌਰ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ  ਵਾਰਸਾਂ ਦੇ ਸਪੁਰਦ ਕਰ ਦਿੱਤਾ |

ਇਹ ਵੀ ਪੜ੍ਹੋ : ਬਠਿੰਡਾ ਏਮਜ਼ ਤੋਂ ਰਾਜਿੰਦਰਾ ਹਸਪਤਾਲ ਆਏ ਮੇਲ ਨਰਸਿਜ਼ ਦੀਆਂ ਮੰਗਾਂ ਨੇ ਕਰਾਈ ਤੌਬਾ, ਭੇਜੇ ਵਾਪਸ 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


 


author

Anuradha

Content Editor

Related News