ਘਰ 'ਚ ਦਾਖ਼ਲ ਹੋ ਕੇ ਵਿਆਹੁਤਾ ਨਾਲ ਛੇੜਛਾੜ, ਮਾਮਲਾ ਦਰਜ
Monday, Oct 16, 2017 - 12:29 PM (IST)
ਤਲਵੰਡੀ ਭਾਈ/ਮੁੱਦਕੀ (ਗੁਲਾਟੀ/ਹੈਪੀ) : ਪੁਲਸ ਨੇ ਇਕ ਵਿਅਕਤੀ ਖਿਲਾਫ਼ ਘਰ 'ਚ ਦਾਖ਼ਲ ਹੋ ਕੇ ਵਿਆਹੁਤਾ ਨਾਲ ਛੇੜਛਾੜ, ਕੁੱਟਮਾਰ ਅਤੇ ਸੱਟਾਂ ਮਾਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ। ਏ.ਐਸ.ਆਈ. ਜੁਗਰਾਜ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਕੌਰ ਵਾਸੀ ਉਗੋਕੇ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਹੈ ਕਿ ਪਿੰਡ ਦਾ ਹੀ ਬਲਜੀਤ ਸਿੰਘ ਉਸ 'ਤੇ ਮਾੜੀ ਨਿਗਾਹ ਰੱਖਦਾ ਸੀ ਅਤੇ 14 ਅਕਤੂਬਰ ਨੂੰ ਮੇਰੇ ਘਰ ਅੰਦਰ ਦਾਖ਼ਲ ਹੋ ਕੇ ਮੇਰੇ ਨਾਲ ਛੇੜ ਛਾੜ ਕੀਤੀ ਤੇ ਕੁੱਟਮਾਰ ਅਤੇ ਸੱਟਾਂ ਮਾਰੀਆਂ।
ਪੁਲਸ ਨੇ ਸ਼ਿਕਾਇਤ ਕਰਤਾ ਦੇ ਬਿਆਨ ਕਲਮਬੰਦ ਕਰਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
