ਵਿਆਹੁਤਾ ਨਾਲ ਗ਼ਲਤ ਹਰਕਤਾਂ ਕਰਨ ਦੇ ਦੋਸ਼ 'ਚ ਮਾਮਲਾ ਦਰਜ
Friday, Aug 07, 2020 - 01:50 PM (IST)
 
            
            ਜਲਾਲਾਬਾਦ (ਜਤਿੰਦਰ, ਨਿਖੰਜ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਇਕ ਪਿੰਡ ਦੀ ਜਨਾਨੀ ਦੇ ਬਿਆਨਾਂ 'ਤੇ ਪਿੰਡ ਦੇ ਹੀ 1 ਵਿਅਕਤੀ ਨੂੰ ਗਲਤ ਹਰਕਤਾਂ ਕਰਨ ਦੇ ਦੋਸ਼ ਤਹਿਤ ਨਾਮਜ਼ਦ ਕਰਕੇ ਉਕਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਜਲਾਲਾਬਾਦ ਪੁਲਸ ਦੀ ਜਨਾਨੀਆਂ ਦੀ ਤਫਤੀਸ਼ ਕਰਨ ਵਾਲੀ ਅਧਿਕਾਰੀ ਰਮਨਦੀਪ ਕੌਰ ਨੂੰ ਦਿੱਤੇ ਬਿਆਨਾਂ 'ਚ ਪੀੜਤਾ ਨੇ ਦੱਸਿਆ ਕਿ ਬੀਤੀ 19 ਜੁਲਾਈ ਦੀ ਰਾਤ ਨੂੰ ਗੁਰਦੇਵ ਸਿੰਘ ਆਪਣਾ ਪੱਖਾ ਲੈਣ ਲਈ ਉਸਦੇ ਘਰ ਆਇਆ ਸੀ ਤਾਂ ਘਰ 'ਚ ਇਕੱਲੀ ਵੇਖ ਕੇ ਉਸ ਨੇ ਉਸ ਦੀ ਬਾਂਹ ਫੜ ਲਈ ਅਤੇ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ।
ਪੁਲਸ ਨੇ ਉਕਤ ਜਨਾਨੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            