ਵਿਆਹੁਤਾ ਨੇ ਕੀਤੀ ਖੁਦਕੁਸ਼ੀ
Thursday, Feb 15, 2018 - 01:35 AM (IST)
ਬਟਾਲਾ/ਅਲੀਵਾਲ, (ਬੇਰੀ, ਸ਼ਰਮਾ, ਸੈਂਡੀ)- ਕਸਬਾ ਅਲੀਵਾਲ ਦੇ ਨੇੜਲੇ ਪਿੰਡ ਗੁੱਜਰਪੁਰਾ ਵਿਖੇ ਇਕ ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। ਮ੍ਰਿਤਕਾ ਦੇ ਪਿਤਾ ਰਘਬੀਰ ਸਿੰਘ ਵਾਸੀ ਪਿੰਡ ਸੀੜਾ ਨੇ ਦੱਸਿਆ ਕਿ ਮੇਰੀ ਲੜਕੀ ਕੁਲਵਿੰਦਰ ਕੌਰ ਨੂੰ ਰਣਜੋਧ ਸਿੰਘ ਤੇ ਉਸ ਦੀ ਮੂੰਹ-ਬੋਲੀ ਮਾਂ ਰਾਮਬੰਤੀ ਪ੍ਰੇਸ਼ਾਨ ਕਰਦੇ ਸਨ, ਜਿਸ ਤੋਂ ਦੁਖੀ ਹੋ ਕੇ ਕੁਲਵਿੰਦਰ ਕੌਰ ਨੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਘਣੀਏ ਕੇ ਬਾਂਗਰ ਦੇ ਐੱਸ.ਐੱਚ.ਓ. ਮੁਖਤਾਰ ਸਿੰਘ ਨੇ ਮੌਕੇ 'ਤੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਰਣਜੋਧ ਸਿੰਘ ਤੇ ਰਾਮਬੰਤੀ ਵਿਰੁੱਧ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।
