ਵਿਆਹੁਤਾ ਦਾ ਗਲਾ ਘੁੱਟਿਆ, ਹਸਪਤਾਲ ''ਚ ਭਰਤੀ
Wednesday, Aug 09, 2017 - 02:41 AM (IST)

ਬਠਿੰਡਾ, (ਵਰਮਾ)- ਰਾਮਪੁਰਾ 'ਚ ਰਹਿਣ ਵਾਲੇ ਇਕ ਪਰਿਵਾਰ ਨੇ ਆਪਣੀ ਨੂੰਹ ਨਾਲ ਭਾਰੀ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਵਿਆਹੁਤਾ ਅੰਜੂ ਸ਼ਰਮਾ ਨੇ ਦੋਸ਼ ਲਾਇਆ ਕਿ ਉਸ ਦਾ ਗਲਾ ਘੁੱਟ ਕੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਬੱਚਿਆਂ ਦੇ ਰੌਲਾ ਪਾਉਣ 'ਤੇ ਆਸ-ਪਾਸ ਦੇ ਲੋਕ ਇਕੱਤਰ ਹੋ ਗਏ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਬਾਅਦ 'ਚ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੀੜਤਾ ਮੁਤਾਬਕ ਸਹੁਰਾ ਪਰਿਵਾਰ ਉਸ ਨੂੰ ਗਲਤ ਕੰਮ ਕਰਨ ਲਈ ਮਜਬੂਰ ਕਰਦਾ ਸੀ, ਜਿਸ ਤੋਂ ਉਹ ਇਨਕਾਰ ਕਰਦੀ ਸੀ।
ਉਸ ਨੇ ਦੱਸਿਆ ਕਿ ਉਸ ਦੇ ਪਤੀ ਦੇ ਇਕ ਤਾਂਤਰਿਕ ਔਰਤ ਨਾਲ ਸੰਬੰਧ ਹਨ, ਜਿਸ ਕਾਰਨ ਉਹ ਕਈ-ਕਈ ਦਿਨ ਘਰ ਨਹੀਂ ਆਉਂਦਾ। ਪਤੀ ਤੇ ਬਾਕੀ ਪਰਿਵਾਰ ਉਸ ਨੂੰ ਵੀ ਇਸ ਗਲਤ ਧੰਦੇ 'ਚ ਲਿਜਾਣਾ ਚਾਹੁੰਦਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਅੰਜੂ ਸ਼ਰਮਾ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।