ਮੋਗਾ: ਵਿਆਹੁਤਾ ਜਨਾਨੀ ਦੀ ਭੇਤਭਰੀ ਹਾਲਾਤ ’ਚ ਮੌਤ, 2 ਬੱਚਿਆਂ ਦੀ ਸੀ ਮਾਂ

10/01/2021 11:03:06 AM

ਮੋਗਾ (ਵਿਪਨ): ਰੋਜ਼ਾਨਾ ਜਨਾਨੀਆਂ ਦੇ ਉਪਰ ਹੋਣ ਵਾਲੇ ਜ਼ੁਲਮ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਸਾਨੂੰ ਦੇਖਣ ਅਤੇ ਸੁਣਨ ਨੂੰ ਮਿਲਦੀਆਂ ਹਨ।ਅਜਿਹਾ ਇੱਕ ਮਾਮਲਾ ਕਸਬਾ ਬਾਘਾਪੁਰਾਣਾ ਤੋਂ ਸਾਹਮਣੇ ਆਇਆ ਹੈ। ਮਾਮਲਾ ਇੱਕ ਪਿੰਕੀ ਨਾਮ ਦੀ ਵਿਹੁਅਤਾ ਜਨਾਨੀ ਦਾ ਜਿਸ ਦੀ ਬੀਤੇ ਦਿਨੀ ਭੇਤਭਰੇ ਹਾਲਾਤ ਵਿੱਚ ਮੌਤ ਹੋ ਗਈ। ਜਿਸਦੀ ਉਮਰ ਤਕਰੀਬਨ 30-32 ਸਾਲ ਦੱਸੀ ਜਾ ਰਹੀ ਤੇ ਜਨਾਨੀ ਦੇ 2 ਛੋਟੇ ਬੱਚੇ ਵੀ ਦੱਸੇ ਜਾ ਰਹੇ ਹਨ। ਪਰਿਵਾਰ ਵਾਲੇ ਆਪਣੀ ਕੁੜੀ ਦੀ ਮੌਤ ਦਾ ਜ਼ਿੰਮੇਵਾਰ ਬਾਘਾਪੁਰਾਣਾ ਦੇ ਵਿਅਕਤੀ ਭੂਸ਼ਨ ਕੁਮਾਰ ਜੋ ਕਿ ਪਟਵਾਰੀ-ਕੰਨਗੋ ਰਿਟਾਇਰਡ ਹੈ ਨੂੰ ਕਹਿ ਰਹੇ ਹਨ।

ਇਹ ਵੀ ਪੜ੍ਹੋ : ਅਮਿਤ ਸ਼ਾਹ ਤੇ ਕੈਪਟਨ ਦੀ ਮੁਲਾਕਾਤ ਚਰਚਾ 'ਚ, ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਇਹ ਸਲਾਹ

ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਕੁੜੀ ਦੀ ਮੌਤ ਜ਼ਹਿਰੀਲੀ ਦਵਾਈ ਪੀਣ ਨਾਲ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਪਹਿਲਾਂ ਤਾਂ ਭੂਸ਼ਣ ਪਟਵਾਰੀ ਨੇ ਮ੍ਰਿਤਕ ਜਨਾਨੀ ਨੂੰ ਆਪਣੇ ਘਰ ਬੁਲਾਇਆ, ਉੱਥੇ ਉਸ ਦੀ ਮਾਰਕੁੱਟ ਕੀਤੀ ਅਤੇ ਫ਼ਿਰ ਉਸ ਨੂੰ ਜ਼ਹਿਰੀਲੀ ਦਵਾਈ ਪਿਆ ਦਿੱਤੀ।ਜਨਾਨੀ ਦੀ ਹਾਲਤ ਵਿਗੜਦੀ ਵੇਖ ਭੂਸ਼ਣ ਕੁਮਾਰ ਉਸ ਨੂੰ ਬਾਘਾਪੁਰਾਣਾ ਦੇ ਨਿੱਜੀ ਹਸਪਤਾਲ ਵਿਖੇ ਲੈ ਗਿਆ ਤੇ ਉੱਥੇ ਹੀ ਛੱਡ ਕੇ ਭੱਜ ਗਿਆ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਕੁੜੀ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਉਹ ਉੱਥੇ ਪਹੁੰਚ ਗਏ।ਪਰ ਜਦ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਕੁੜੀ ਮ੍ਰਿਤਕ ਹਾਲਤ ਵਿੱਚ ਸੀ ਜਦੋਂ ਪਰਿਵਾਰ ਵਾਲਿਆਂ ਨੂੰ ਇਸ ਘਟਨਾ ਦਾ ਕਾਰਣ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਭੂਸ਼ਣ ਪਟਵਾਰੀ ਮ੍ਰਿਤਕ ਜਨਾਨੀ ਨੂੰ ਬਲੈਕਮੇਲ ਕਰਦਾ ਸੀ ਅਤੇ ਉਸ ਨਾਲ ਜਬਰ-ਜ਼ਿਨਾਹ ਕਰਦਾ ਸੀ। ਕਿਉਂਕਿ ਇਸ ਜਨਾਨੀ ਦੇ ਘਰ ਦੀ ਰਜਿਸਟਰੀ ਭੂਸ਼ਣ ਕੋਲ ਗਿਰਵੀ ਸੀ। ਕੁਝ ਦਿਨ ਪਹਿਲਾਂ ਮ੍ਰਿਤਕ ਜਨਾਨੀ ਨੇ ਪੁਲਸ ਥਾਣਾ ਬਾਘਾਪੁਰਾਣਾ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਸੀ ਪਰ ਉਸ ਦਿਨ ਆਪਸ ’ਚ ਤੰਗ ਪਰੇਸ਼ਾਨ ਨਾ ਕਰਨ ਲਈ ਰਾਜੀਨਾਮਾ ਹੋ ਗਿਆ ਸੀ। 

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ’ਚ ਹੋਈ ਗੈਂਗਵਾਰ ਮਾਮਲੇ ’ਚ ਨਵਾਂ ਮੋੜ, ਹੁਣ ਲਾਰੇਸ਼ ਬਿਸ਼ਨੋਈ ਨੇ ਪੋਸਟ ਪਾ ਕੇ ਕੀਤਾ ਵੱਡਾ ਖ਼ੁਲਾਸਾ 

ਪਰਿਵਾਰ ਵਾਲਿਆਂ ਨੇ ਪੁਲਸ ’ਤੇ ਵੀ ਦੋਸ਼ ਲਗਾਇਆ ਕਿ ਪੁਲਸ ਦੋਸ਼ੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਅਤੇ ਸਾਨੂੰ ਇਨਸਾਫ਼ ਦਿਵਾਉਣ ਦੀ ਥਾਂ ਦੋਸ਼ੀ ਦਾ ਹੀ ਪੱਖ ਪੂਰ ਰਹੀ ਹੈ ਮ੍ਰਿਤਕ ਜਨਾਨੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਪੁਲਸ ਉਨ੍ਹਾਂ ’ਤੇ ਜ਼ਬਰਦਸਤੀ ਹਸਤਾਖ਼ਰ ਕਰਨ ਲਈ ਦਬਾਅ ਬਣਾ ਰਹੇ ਹਨ ਸਾਡੀ ਕੁੜੀ ਦੇ ਮਰਨ ਉਪਰੰਤ ਇੱਕ ਦਿਨ ਬੀਤ ਜਾਣ ਦੇ ਬਾਵਜੂਦ ਵੀ ਸਾਨੂੰ ਇਨਸਾਫ਼ ਨਹੀਂ ਮਿਲ ਰਿਹਾ ਤੇ ਸਾਨੂੰ ਮ੍ਰਿਤਕ ਦੀ ਲਾਸ਼ ਵੀ ਨਹੀਂ ਦਿੱਤੀ ਜਾ ਰਹੀ। ਇਸ ਘਟਨਾ ਬਾਰੇ ਜਦੋਂ ਡੀ. ਐੱਸ.ਪੀ. ਬਾਘਾਪੁਰਾਣਾ ਜਸਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰ ਰਹੇ ਹਨ। ਹਰ ਪੱਖ ਦੇਖਿਆ ਜਾ ਰਿਹਾ ਹੈ,ਡੀ.ਐੱਸ.ਪੀ. ਨੇ ਦੱਸਿਆ ਕਿ ਲਾਸ਼ ਦਾ ਪੋਸਟ ਮਾਰਟਮ ਕਰਨ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਚੱਲ ਸਕੇਗਾ ਅਤੇ ਉਸ ਦੇ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ। ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ :  ਰਾਜਾ ਵੜਿੰਗ ਦਾ ਵੱਡਾ ਦਾਅਵਾ, 15 ਦਿਨਾਂ ’ਚ ਖ਼ਤਮ ਹੋਵੇਗਾ ਟਰਾਂਸਪੋਰਟ ਮਾਫ਼ੀਆ


Shyna

Content Editor

Related News