ਪਰਿਵਾਰ ਦੀ ਗੈਰ-ਹਾਜ਼ਰੀ ''ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Sunday, Aug 16, 2020 - 11:37 AM (IST)

ਪਰਿਵਾਰ ਦੀ ਗੈਰ-ਹਾਜ਼ਰੀ ''ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਕਸਬਾ ਬਿਲਾਸਪੁਰ ਵਿਖੇ ਇਕ ਵਿਆਹੁਤਾ ਜਨਾਨੀ ਵੱਲੋਂ ਆਪਣੇ ਸਹੁਰੇ ਘਰ ਚੁੰਨੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਚੌਂਕੀ ਬਿਲਾਸਪੁਰ ਦੇ ਇੰਚਾਰਜ ਬਲਵੀਰ ਸਿੰਘ ਕਲਿਆਣ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੀ। ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਚੌਂਕੀ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਸੁਰਿੰਦਰ ਕੌਰ ਪੁੱਤਰੀ ਆਤਮਾ ਸਿੰਘ ਵਾਸੀ ਮਹਿਣਾ, ਜਿਸ ਦਾ ਰਣਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬਿਲਾਸਪੁਰ ਨਾਲ ਵਿਆਹ ਹੋਇਆ ਸੀ, ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਗੈਰ ਹਾਜ਼ਰੀ 'ਚ ਘਰ ਦੇ ਕਮਰੇ 'ਚ ਗਾਡਰ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਮ੍ਰਿਤਕ ਜਨਾਨੀ ਦੇ ਦੋ ਬੇਟੇ ਹਨ, ਜਿਨ੍ਹਾਂ ’ਚੋਂ ਇਕ 8 ਸਾਲਾ ਲੜਕੇ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਸਾਡੇ ਘਰ 'ਚ ਕਿਸੇ ਵੀ ਪਰਿਵਾਰਕ ਮੈਂਬਰ ਨਾਲ ਮੇਰੀ ਮਾਤਾ ਦਾ ਲੜਾਈ-ਝਗੜਾ ਨਹੀਂ ਹੋਇਆ। ਮੇਰੀ ਮਾਤਾ ਨੇ ਆਪਣੇ ਪੇਕੇ ਪਿੰਡ ਜਾਣ ਲਈ ਕਿਹਾ ਸੀ। ਮੇਰੇ ਪਿਤਾ ਨੇ ਮਾਤਾ ਨੂੰ ਤਿਆਰ ਹੋਣ ਲਈ ਕਿਹਾ ਤਾਂ ਅਚਾਨਕ ਮਾਨਸਿਕ ਪਰੇਸ਼ਾਨੀ ਨਾਲ ਮੇਰੀ ਮਾਤਾ ਨੇ ਗਾਡਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਨਾਨੀ ਦੇ ਪਿਤਾ ਆਤਮਾ ਸਿੰਘ ਦੇ ਬਿਆਨਾਂ ’ਤੇ ਧਾਰਾ-174 ਦੀ ਕਾਰਵਾਈ ਕੀਤੀ ਗਈ ਹੈ।


author

Babita

Content Editor

Related News