ਵਿਆਹੁਤਾ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Saturday, May 22, 2021 - 05:46 PM (IST)

ਪਟਿਆਲਾ (ਬਲਜਿੰਦਰ) : ਇੱਥੇ ਇਕ ਵਿਆਹੁਤਾ ਵੱਲੋਂ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਪਿੰਕੀ ਦੇਵੀ (23) ਦੇ ਰੂਪ ’ਚ ਹੋਈ। ਇਸ ਸਬੰਧੀ ਥਾਣਾ ਪਸਿਆਣਾ ਦੀ ਪੁਲਸ ਨੇ ਮ੍ਰਿਤਕਾ ਦੇ ਭਰਾ ਸੁਨੀਲ ਕੁਮਾਰ ਪੁੱਤਰ ਅਜਮੇਰ ਸਿੰਘ ਵਾਸੀ ਜ਼ਿਲ੍ਹਾ ਕੈੱਥਲ (ਹਰਿਆਣਾ) ਦੀ ਸ਼ਿਕਾਇਤ ’ਤੇ ਪਿੰਕੀ ਦੇ ਪਤੀ ਰਾਜੇਸ਼ ਕੁਮਾਰ ਪੁੱਤਰ ਰਾਮ ਜੁਆਰੀ ਵਾਸੀ ਪਿੰਡ ਬਾਲਪਬਾਣਾ ਜ਼ਿਲ੍ਹਾ ਕਰਨਾਲ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ।

ਸੁਨੀਲ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਭੈਣ ਪਿੰਕੀ ਦੇਵੀ ਦਾ ਵਿਆਹ ਰਾਜੇਸ਼ ਕੁਮਾਰ ਨਾਲ ਹੋਇਆ ਸੀ, ਜੋ ਕਿ ਆਪਣੇ ਪਤੀ ਨਾਲ ਕੁਲਵੰਤ ਐਨਕਲੇਵ ਪਟਿਆਲਾ ਵਿਖੇ ਰਹਿ ਰਹੀ ਸੀ ਅਤੇ ਅਕਸਰ ਕਿਸੇ ਕਾਰਨ ਪਰੇਸ਼ਾਨ ਰਹਿੰਦੀ ਸੀ। ਸ਼ੁੱਕਰਵਾਰ ਨੂੰ ਰਾਜੇਸ਼ ਕੁਮਾਰ ਦਾ ਫੋਨ ਆਇਆ ਕਿ ਪਿੰਕੀ ਨੇ ਕੁਆਰਟਰ ’ਚ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਸ਼ਿਕਾਇਤਕਰਤਾ ਦੇ ਮੁਤਾਬਕ ਉਸ ਦੀ ਭੈਣ ਨੇ ਆਪਣੇ ਪਤੀ ਰਾਜੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ। ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Babita

Content Editor

Related News