ਦਾਜ ਦੇ ਮਿਹਣਿਆਂ ਤੋਂ ਤੰਗ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Wednesday, Dec 01, 2021 - 02:18 PM (IST)

ਦਾਜ ਦੇ ਮਿਹਣਿਆਂ ਤੋਂ ਤੰਗ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਰਾਜਪੁਰਾ (ਮਸਤਾਨਾ) : ਦਾਜ ਦੇ ਮਿਹਣਿਆਂ ਤੋਂ ਤੰਗ ਆਈ ਇਕ ਵਿਆਹੁਤਾ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਥਾਣਾ ਸ਼ੰਭੂ ਦੀ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੀ  ਸ਼ਿਕਾਇਤ ’ਤੇ ਉਸ ਦੇ ਪਤੀ ਸਣੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਬਾਲਾ ਵਾਸੀ ਹਰਨੇਕ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਕੁੱਝ ਸਮਾਂ ਪਹਿਲਾਂ ਉਸ ਦੀ 23 ਸਾਲਾ ਪੁੱਤਰੀ ਸੋਨੀਆ ਦੇਵੀ ਦਾ ਵਿਆਹ ਪਿੰਡ ਗਦਾਪੁਰ ਥਾਣਾ ਸ਼ੰਭੂ ਵਾਸੀ ਸੁਖਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁੱਝ ਸਮਾਂ ਬਾਅਦ ਸਹੁਰੇ ਪਰਿਵਾਰ ਵਾਲਿਆਂ ਨੇ ਕੁੜੀ ਨੂੰ ਹੋਰ ਦਾਜ ਲਿਆਉਣ ਲਈ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਬੀਤੇ ਦਿਨ ਮੈਂ ਆਪਣੇ ਜਵਾਈ ਨੂੰ ਫੋਨ ਕੀਤਾ ਤਾਂ ਉਸ ਨੇ ਦੱਸਿਆ ਕਿ ਮੇਰੀ ਕੁੜੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮੈਂ ਆਪਣੇ ਕੁੱਝ ਰਿਸ਼ਤੇਦਾਰ ਲੈ ਕੇ ਮੌਕੇ ’ਤੇ ਪੁੱਜਾ ਤਾਂ ਦੇਖਿਆ ਕਿ ਮੇਰੀ ਕੁੜੀ ਦੀ ਲਾਸ਼ ਬੈੱਡ ’ਤੇ ਪਈ ਹੋਈ ਸੀ। ਮ੍ਰਿਤਕਾ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਮੇਰੀ ਕੁੜੀ ਨੂੰ ਸਹੁਰੇ ਪਰਿਵਾਰ ਵਾਲੇ ਤੰਗ-ਪਰੇਸ਼ਾਨ ਕਰਦੇ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਨੇ ਹਰਨੇਕ ਸਿੰਘ ਦੀ ਸ਼ਿਕਾਇਤ ’ਤੇ ਮ੍ਰਿਤਕਾ ਦੇ ਪਤੀ ਸੁਖਵਿੰਦਰ ਸਿੰਘ, ਸੱਸ ਮਨਜੀਤ ਕੌਰ, ਦਿਓਰ, ਪਲਵਿੰਦਰ ਸਿੰਘ ਅਤੇ ਇਕ ਹੋਰ ਜਨਾਨੀ ਖ਼ਿਲਾਫ਼ ਧਾਰਾ 304ਬੀ, 34 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News