ਸਹੁਰਿਆਂ ਤੋਂ ਤੰਗ ਆਈ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

Sunday, Oct 13, 2024 - 02:38 PM (IST)

ਸਹੁਰਿਆਂ ਤੋਂ ਤੰਗ ਆਈ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

ਮੋਗਾ (ਕਸ਼ਿਸ਼, ਸਿੰਗਲਾ) : ਮੋਗਾ ਦੇ ਪਿੰਡ ਰਾਮਾਂ 'ਚ ਇੱਕ ਔਰਤ ਵੱਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਲਵਪ੍ਰੀਤ ਕੌਰ ਪਤਨੀ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕਾ ਦਾ ਕੁਲਵਿੰਦਰ ਸਿੰਘ ਨਾਲ 4 ਸਾਲ ਪਹਿਲਾਂ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : PGI ਦੇ ਨਵੇਂ ਮਰੀਜ਼ਾਂ ਲਈ ਚਿੰਤਾ ਭਰੀ ਖ਼ਬਰ, ਨਹੀਂ ਹੋਵੇਗਾ ਇਲਾਜ

ਉਸ ਦੇ ਪੇਕੇ ਪਰਿਵਾਰ ਵੱਲੋਂ ਸਹੁਰਿਆਂ 'ਤੇ ਤਲ ਕਰਨ ਦੇ ਦੋਸ਼ ਲਾਏ ਗਏ ਹਨ। ਪਰਿਵਾਰ ਦਾ ਕਹਿਣਾ ਕਿ ਧੀ ਦੇ ਸਹੁਰੇ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਦੇ ਸਨ। ਫਿਲਹਾਲ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦੀਵਾਲੀ ਅਤੇ ਗੁਰਪੁਰਬ 'ਤੇ ਪਟਾਕਿਆਂ ਨੂੰ ਲੈ ਕੇ ਹਦਾਇਤਾਂ ਜਾਰੀ

ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਸਹੁਰੇ ਪਰਿਵਾਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਦੀ ਮੰਗ ਹੈ ਕਿ ਉਨ੍ਹਾਂ ਦੀ ਧੀ ਦੇ ਸੱਸ-ਸਹੁਰੇ, ਦਿਓਰ, ਪਤੀ ਅਤੇ ਨਨਾਣ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News