ਫਗਵਾੜਾ ''ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕੇ ਪਰਿਵਾਰ ਨੇ ਲਾਏ ਕਤਲ ਦੇ ਦੋਸ਼

Wednesday, Feb 28, 2024 - 12:56 PM (IST)

ਫਗਵਾੜਾ ''ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕੇ ਪਰਿਵਾਰ ਨੇ ਲਾਏ ਕਤਲ ਦੇ ਦੋਸ਼

ਫਗਵਾੜਾ (ਜਲੋਟਾ)-ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਓਂਕਾਰ ਨਗਰ ’ਚ ਬੀਤੇ ਦਿਨੀਂ ਪੱਖੇ ਨਾਲ ਲਟਕ ਕੇ ਮਰਨ ਵਾਲੀ ਵਰਸ਼ਾ ਮਿਸ਼ਰਾ ਦੇ ਚਰਚਿਤ ਮਾਮਲੇ ’ਚ ਥਾਣਾ ਸਿਟੀ ਦੀ ਪੁਲਸ ਨੇ ਮ੍ਰਿਤਕਾ ਦੇ ਪਤੀ ਖ਼ਿਲਾਫ਼ ਉਸ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮ੍ਰਿਤਕਾ ਵਰਸ਼ਾ ਮਿਸ਼ਰਾ ਦੇ ਪਿਤਾ ਵੱਲੋਂ ਮੀਡੀਆ ਅਤੇ ਲੋਕਾਂ ਦੇ ਸਾਹਮਣੇ ਗੰਭੀਰ ਦੋਸ਼ ਲਗਾਏ ਸਨ ਕਿ ਉਨ੍ਹਾਂ ਦੀ ਧੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਪੱਖੇ ’ਤੇ ਲਟਕਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਪੁਲਸ ਨੇ ਮ੍ਰਿਤਕਾ ਵਰਸ਼ਾ ਮਿਸ਼ਰਾ ਦੀ ਮਾਂ ਸੁਮਨ ਸੇਵੀ ਪਤਨੀ ਬਲਵਿੰਦਰ ਦੂਬੇ ਵਾਸੀ ਗਲੀ ਨੰਬਰ 11 ਬੀ ਓਂਕਾਰ ਨਗਰ ਫਗਵਾੜਾ ਦੇ ਬਿਆਨ ’ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਪਤੀ ਰਵੀ ਮਿਸ਼ਰਾ ਪੁੱਤਰ ਰਾਮ ਬਾਬੂ ਮਿਸ਼ਰਾ ਵਾਸੀ 19 ਬੀ ਸ਼ਹੀਦ ਭਗਤ ਸਿੰਘ ਨਗਰ ਖੋਥਡ਼ਾ ਰੋਡ ਫਗਵਾੜਾ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ

ਸੁਮਨ ਦੇਵੀ ਨੇ ਦੋਸ਼ ਲਾਇਆ ਹੈ ਕਿ ਉਸ ਦੀ ਧੀ ਵਰਸ਼ਾ ਮਿਸ਼ਰਾ ਨੂੰ ਉਸ ਦਾ ਦੋਸ਼ੀ ਪਤੀ ਰਵੀ ਮਿਸ਼ਰਾ ਵਿਆਹ ਹੋਣ ਤੋਂ ਬਾਅਦ ਹੀ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਇਸੇ ਲਈ ਉਸ ਦੀ ਧੀ ਨੇ ਉਸ ਤੋਂ ਦੁਖ਼ੀ ਹੋ ਕੇ ਅਤੇ ਉਸ ਦੇ ਉਕਸਾਉਣ ’ਤੇ ਹੀ ਖ਼ੁਦਕੁਸ਼ੀ ਕੀਤੀ ਹੈ। ਖ਼ਬਰ ਲਿਖੇ ਜਾਣ ਤੱਕ ਦੋਸ਼ੀ ਰਵੀ ਮਿਸ਼ਰਾ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਗਠਜੋੜ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸਿੱਧੂ ਨੂੰ ਪਾਰਟੀ 'ਚ ਸ਼ਾਮਲ ਕਰਨ ਸਬੰਧੀ ਕੀਤੀ ਕੋਰੀ ਨਾਂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News