ਵਿਆਹ ਤੋਂ ਚਾਰ ਮਹੀਨਿਆਂ ਬਾਅਦ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਮਾਪਿਆਂ ਨੇ ਲਾਏ ਇਹ ਦੋਸ਼

04/13/2023 11:54:46 PM

ਬਠਿੰਡਾ (ਸੁਖਵਿੰਦਰ) : ਵਿਆਹ ਦੇ 4 ਮਹੀਨੇ ਬਾਅਦ ਹੀ 24 ਸਾਲਾ ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮਾਮਲੇ ’ਚ ਥਾਣਾ ਥਰਮਲ ਦੀ ਪੁਲਸ ਨੇ ਮ੍ਰਿਤਕ ਵਿਆਹੁਤਾ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ’ਤੇ ਦੋਸ਼ੀ ਸੱਸ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 24 ਸਾਲਾ ਅਮਨਦੀਪ ਕੌਰ ਵਾਸੀ ਹਜੂਰਾ ਕਪੂਰਾ ਕਾਲੋਨੀ ਦੇ ਪਿਤਾ ਰਵੀ ਕੁਮਾਰ ਵਾਸੀ ਪਿੰਡ ਬੁਗਰਾਂ, ਜ਼ਿਲ੍ਹਾ ਸੰਗਰੂਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਚਾਰ ਮਹੀਨੇ ਪਹਿਲਾਂ ਬਲਵਿੰਦਰ ਸਿੰਘ, ਹਜ਼ੂਰਾ ਕਪੂਰਾ ਕਾਲੋਨੀ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : IPL 2023 : ਗੁਜਰਾਤ ਦੀ ਸ਼ਾਨਦਾਰ ਜਿੱਤ, ਪੰਜਾਬ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

ਪੀੜਤਾਂ ਅਨੁਸਾਰ ਵਿਆਹ ਤੋਂ ਇਕ ਮਹੀਨੇ ਬਾਅਦ ਉਸ ਦੀ ਲੜਕੀ ਦਾ ਫੋਨ ਆਇਆ ਕਿ ਉਸ ਦਾ ਪਤੀ ਉਸ ਤੋਂ 2 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਪੀੜਤਾ ਨੇ ਦੱਸਿਆ ਕਿ ਉਸ ਨੇ ਆਪਣੇ ਜਵਾਈ ਨੂੰ ਸਮਝਾਇਆ ਕਿ ਉਹ ਉਸ ਦੀ ਮੰਗ ਪੂਰੀ ਨਹੀਂ ਕਰ ਸਕਦਾ, ਜਿਸ ਕਾਰਨ ਬਲਵਿੰਦਰ ਨੇ ਅਮਨਦੀਪ ਕੌਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਰਵੀ ਕੁਮਾਰ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਬਲਵਿੰਦਰ ਨੂੰ ਸਮਝਾਇਆ ਵੀ ਪਰ ਉਹ ਆਪਣੀ ਮਾਂ ਪਰਮਜੀਤ ਕੌਰ ਨਾਲ ਮਿਲ ਕੇ ਉਸ ਦੀ ਲੜਕੀ ਅਮਨਦੀਪ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ।

ਇਹ ਵੀ ਪੜ੍ਹੋ : ਟੈਕਸ ਚੋਰੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ , ਵਿੱਤ ਮੰਤਰੀ ਚੀਮਾ ਵੱਲੋਂ ਵਿਸ਼ਲੇਸ਼ਣਾਤਮਕ ਪੋਰਟਲ ਜਾਰੀ

ਪੀੜਤਾ ਨੇ ਦੱਸਿਆ ਕਿ ਹਾਲ ਹੀ ’ਚ ਉਸ ਨੂੰ ਜਵਾਈ ਦਾ ਫੋਨ ਆਇਆ ਕਿ ਅਮਨਦੀਪ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਹੈ। ਰਵੀ ਕੁਮਾਰ ਨੇ ਦੱਸਿਆ ਕਿ ਅਗਲੇ ਦਿਨ ਜਦੋਂ ਉਹ ਆਪਣੀ ਲੜਕੀ ਦੇ ਘਰ ਪਹੁੰਚਿਆ ਤਾਂ ਉਸ ਨੂੰ ਮ੍ਰਿਤਕ ਪਾਇਆ ਗਿਆ। ਉਨ੍ਹਾਂ ਸ਼ੱਕ ਹੈ ਕਿ ਅਮਨਦੀਪ ਕੌਰ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ ਗਿਆ ਹੈ। ਥਾਣਾ ਥਰਮਲ ਦੇ ਏ. ਐੱਸ. ਆਈ. ਜਗਦੇਵ ਅਨੁਸਾਰ ਮ੍ਰਿਤਕਾ ਦੇ ਪਿਤਾ ਰਵੀ ਕੁਮਾਰ ਦੇ ਬਿਆਨਾਂ ’ਤੇ ਮੁਲਜ਼ਮ ਪਤੀ ਬਲਵਿੰਦਰ ਸਿੰਘ ਅਤੇ ਉਸ ਦੀ ਮਾਤਾ ਪਰਮਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Mandeep Singh

Content Editor

Related News