ਵਿਆਹ ਦੀ ਵਰ੍ਹੇਗੰਢ 'ਤੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ, 3 ਮਹੀਨੇ ਪਹਿਲਾਂ ਹੀ ਪਤੀ ਗਿਆ ਸੀ ਵਿਦੇਸ਼

03/15/2023 9:08:01 PM

ਬਟਾਲਾ/ਕਾਦੀਆਂ (ਸਾਹਿਲ, ਜ਼ੀਸ਼ਾਨ) : ਭੇਤਭਰੀ ਹਾਲਤ ’ਚ ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਵਿਆਹੁਤਾ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਿਸ਼ਾ ਪੁੱਤਰੀ ਪ੍ਰਵੇਜ਼ ਵਾਸੀ ਰੁੜਕੀ ਦਾ ਵਿਆਹ ਕਾਦੀਆਂ ਦੇ ਰਹਿਣ ਵਾਲੇ ਗੁਰਪ੍ਰੀਤ ਨਾਲ ਕਰੀਬ 3 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ ਪਤੀ ਵੀ ਕਰੀਬ 3 ਮਹੀਨੇ ਪਹਿਲਾਂ ਇਟਲੀ ਚਲਾ ਗਿਆ ਸੀ, ਜਿਸ ਤੋਂ ਬਾਅਦ ਨਿਸ਼ਾ ਆਪਣੇ ਪੇਕੇ ਘਰ ਰਹਿ ਰਹੀ ਸੀ ਅਤੇ ਵਿਆਹ ਦੀ ਵਰ੍ਹੇਗੰਢ ਹੋਣ ਕਰਕੇ ਕੇਕ ਵਗੈਰਾ ਲੈ ਕੇ ਉਹ ਕਾਦੀਆਂ ਵਿਖੇ ਆਪਣੇ ਸਹੁਰੇ ਘਰ ਆਈ ਸੀ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਤੱਕ ਕੀਤਾ ਤਲਬ

ਘਰ ਆਉਂਦਿਆਂ ਹੀ ਨਿਸ਼ਾ ਆਪਣੇ ਕਮਰੇ 'ਚ ਚਲੀ ਗਈ। ਇਸ ਦੌਰਾਨ ਉਸ ਨੇ ਕਮਰਾ ਅੰਦਰੋਂ ਬੰਦ ਕਰ ਲਿਆ ਅਤੇ ਕੁਝ ਚਿਰ ਬਾਅਦ ਉਸ ਦੇ ਸਹੁਰੇ ਨੇ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਆਵਾਜ਼ ਨਹੀਂ ਆਈ, ਜਿਸ ’ਤੇ ਪਰਿਵਾਰ ਵਾਲਿਆਂ ਨੇ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਨਿਸ਼ਾ ਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ ਹੈ।

ਇਹ ਵੀ ਪੜ੍ਹੋ : Breaking News: ਮਾਨ ਸਰਕਾਰ ਦੇ ਮੰਤਰੀ ਮੰਡਲ 'ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਸੁਖਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ 'ਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ। ਐੱਸ. ਐੱਚ. ਓ. ਸੁਖਰਾਜ ਸਿੰਘ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News